ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗੁਰੂ ਨਾਨਕ ਝੀਰਾ ਵਿਖੇ ਯਾਤਰੂ ਨਿਵਾਸ ਦੀ ਨੀਂਹ ਰੱਖੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁ ਨਾਨਕ ਝੀਰਾ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦਾ ਕਾਰਜ਼ ਮੁਕੰਮਲ ਹੋਣ ਤੇ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ.........

SGPC President Gobind Singh Longowal and other dignitaries

ਅੰਮ੍ਰਿਤਸਰ, : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁ ਨਾਨਕ ਝੀਰਾ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦਾ ਕਾਰਜ਼ ਮੁਕੰਮਲ ਹੋਣ ਤੇ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਉਪਰੰਤ ਸੁਭ ਅਰੰਭ ਕੀਤਾ ਗਿਆ। ਉਨਾ ਇਕ ਨਵੀਂ ਯਾਤਰੂ ਨਿਵਾਸ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪਾਵਨ ਧਰਤੀ ਤੇ ਗੁਰੂ ਸਾਹਿਬ ਦੀਆਂ ਰਹਿਮਤਾਂ ਬਰਸੀਆਂ ਹਨ। ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੰਸਾਰ ਪੱਧਰ ਤੇ ਮਨਾ ਰਹੀ ਹੈ।

ਇਸੇ ਤਹਿਤ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਜਿਸ ਲਈ ਸਮੂਹ ਸੰਗਤਾਂ ਰਲ ਕੇ ਇਨ੍ਹਾਂ ਸਮਾਗਮਾਂ ਨੂੰ ਸਫਲ ਕਰਨ ਲਈ ਜਤਨਸ਼ੀਲ ਹੋਣ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਥਾਨਕ ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਕਾਰਸੇਵਾ ਵਾਲੇ ਮਹਾਂਪੁਰਸ਼ਾ ਨਾਲ ਇਕ ਵਿਸ਼ੇਸ  ਇਕੱਤਰਤਾ ਕਰਨ ਲਈ ਇਥੇ ਪਹੁੰਚੇ ਸਨ।

ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਕਰਨਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ  ਸ. ਸਰਵਨ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਕਮੇਟੀ, ਉਘੇ ਵਿਦਵਾਨ ਸ. ਭਗਵਾਨ ਸਿੰਘ ਜੋਹਲ ਅਤੇ ਸ. ਤਜਿੰਦਰ ਸਿੰਘ ਪੱਡਾ ਮੀਤ ਸਕੱਤਰ ਸਾਮਲ ਸਨ। 
ਸਿੰਘ ਸਾਹਿਬ ਜਥੇਦਾਰ ਜੋਤਇੰਦਰ ਸਿੰਘ ਹਜੂਰ ਸਾਹਿਬ, ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਹਜੂਰ ਸਾਹਿਬ ਵਾਲੇ, ਸ. ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਕਮੇਟੀ, ਸ. ਪਰਮਜੀਤ ਸਿੰਘ ਰਾਣੂ, ਗੁਰਦੁਆਰਾ ਨਾਨਕ ਝੀਰਾ ਸਾਹਿਬ ਦੇ ਪ੍ਰਧਾਨ ਡਾ. ਬਲਬੀਰ ਸਿੰਘ,

ਸ. ਗੁਰਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਮੁੰਬਈ ਤੇ ਬੀਬੀ ਪਰਮਜੀਤ ਕੌਰ ਪਿੰਕੀ ਪ੍ਰਧਾਨ ਇਸਤਰੀ ਅਕਾਲੀ ਦਲ ਮੁੰਬਈ ਦੇ ਸਹਿਯੋਗ ਨਾਲ ਸਥਾਨਕ ਸਭਾਵਾਂ ਅਤੇ ਸੰਗਤਾਂ ਨਾਲ ਇਕ ਵਿਸ਼ੇਸ ਇਕੱਤਰਤਾ ਕੀਤੀ ਗਈ। ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਦੱਖਣ ਦੇ ਪੰਜ ਰਾਜਾਂ, ਕਰਨਾਟਕ, ਆਂਧਰਾ ਪ੍ਰਦੇਸ਼, ਤਿਲੰਗਾਨਾ, ਮਹਾਂਰਾਸਟਰਾ ਅਤੇ ਮੱਧਪ੍ਰਦੇਸ਼ ਦਾ ਵਿਸ਼ਾਲ ਗੁਰਮਤਿ ਸਮਾਗਮ 23 ਮਾਰਚ ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ।