ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ GST ਲਗਾਉਣ ਦੇ ਫ਼ੈਸਲੇ ਦੀ CM ਮਾਨ ਨੇ ਕੀਤੀ ਨਿਖੇਧੀ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਕਿਹਾ- ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ’ਤੇ ਲਗਾਇਆ ਗਿਆ

CM Bhagwant Mann



ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% ਜੀਐਸਟੀ ਲਗਾਉਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਉਹਨਾਂ ਨੇ ਕੇਂਦਰ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।

Tweet

ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ, “ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% GST ਲਗਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ…ਧਰਮ ਅਸਥਾਨ ਸਭ ਦੇ ਸਾਂਝੇ ਹੁੰਦੇ ਨੇ…ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ‘ਤੇ ਲਗਾਇਆ ਗਿਆ ਹੈ… ਕੇਂਦਰ ਨੂੰ ਅਪੀਲ…ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ…”।