ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੇ ਜਾਪ ਦਾ ਪ੍ਰੋਗਰਾਮ ਸ਼ੁਰੂ
13 ਤਰੀਕ ਤਕ 10 ਮਿੰਟ ਤਕ ਕਰਿਆ ਜਾਵੇ ਮੂਲ ਮੰਤਰ ਦਾ ਜਾਪ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਸਮੁੱਚੇ ਵਿਸ਼ਵ ਭਰ ਵਿਚ ਤਰ੍ਹਾਂ ਤਰ੍ਹਾਂ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੂਲ ਮੰਤਰ ਦੇ ਪਾਠ ਆਰੰਭ ਕੀਤੇ ਗਏ ਜੋ 1 ਨਵੰਬਰ ਤੋਂ ਲੈ ਕੇ 13 ਨਵੰਬਰ ਤੋਂ ਚੱਲਣਗੇ। ਇਸ ਦੀ ਸ਼ੁਰੂਆਤ ਕਰਦਿਆਂ ਸੰਗਤ ਵੱਲੋਂ 10 ਮਿੰਟ ਤਕ ਮੂਲ ਮੰਤਰ ਦਾ ਪਾਠ ਕੀਤਾ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਮੂਲ ਮੰਤਰ ਦੇ ਪਾਠ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਹਰ ਸਿੱਖ ਨੂੰ ਅਪੀਲ ਕੀਤੀ ਕਿ ਉਹ ਭਾਵੇਂ ਸਫ਼ਰ ਵਿਚ ਹੋਵੇ ਜਾਂ ਘਰ ਵਿਚ ਹੋਵੇ ਸ਼ਾਮ 5 ਵਜੇ ਤੋਂ 10 ਮਿੰਟ ਤਕ ਮੂਲ ਮੰਤਰ ਦਾ ਜਾਪ ਜ਼ਰੂਰ ਕਰੇ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸੰਗਤ ਵੱਲੋਂ ਜਿੱਥੇ ਮੂਲ ਮੰਤਰ ਦਾ ਪਾਠ ਕੀਤਾ ਗਿਆ, ਉਥੇ ਹੀ ਸੰਗਤ ਨੇ ਰਸਭਿੰਨਾ ਕੀਰਤਨ ਵੀ ਸਰਵਣ ਕੀਤਾ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੂਲ ਮੰਤਰ ਦੇ ਜਾਪ ਕਰਨ ਦਾ ਪ੍ਰੋਗਰਾਮ ਦਿੱਤਾ ਗਿਆ ਸੀ ਜਿਸ ਦੇ ਮੱਦੇਨਜ਼ਰ ਹੋਰ ਵੀ ਕਈ ਸਿੱਖ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸੰਗਤ ਨੂੰ ਮੂਲ ਮੰਤਰ ਦਾ ਜਾਪ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।