ਕੌਮੀ ਇਨਸਾਫ਼ ਮੋਰਚੇ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ, ਕਿਹਾ- ਜਗਤਾਰ ਹਵਾਰਾ ਨੂੰ ਅਦਾਲਤ 'ਚ ਪੇਸ਼ ਨਹੀਂ ਕਰ ਰਹੀ ਪੁਲਿਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜਗਤਾਰ ਸਿੰਘ ਹਵਾਰਾ ਦੀ ਮੁਹਾਲੀ ਪੇਸ਼ੀ ਬਾਰੇ ਸੁਰੱਖਿਆ ਪ੍ਰਬੰਧਾਂ ਦੇ ਹਵਾਲੇ ’ਤੇ ਪੁਲਿਸ ਨੂੰ ਵੀ ਨਿਸ਼ਾਨੇ ’ਤੇ ਲਿਆ

Kaumi insaf morcha

 

ਕਿਹਾ- ਜੇਕਰ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਦਿੱਲੀ ਤੋਂ ਪੰਜਾਬ ਲਿਆਂਦਾ ਜਾ ਸਕਦਾ ਹੈ ਤਾਂ ਜਗਤਾਰ ਸਿੰਘ ਹਵਾਰਾ ਨੂੰ ਕਿਉਂ ਨਹੀਂ?

ਮੁਹਾਲੀ: ਬੰਦੀ ਸਿੰਘਾਂ ਦੀ ਰਿਹਾਈ ਲਏ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਪਰ ਪੁਲਿਸ ਨੇ ਉਹਨਾਂ ਨੂੰ ਪੇਸ਼ ਨਹੀਂ ਕੀਤਾ। ਪੁਲਿਸ ਨੇ ਅਦਾਲਤ ਨੂੰ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਜਗਤਾਰ ਸਿੰਘ ਹਵਾਰਾ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕਰਨ ਤੋਂ ਅਸਮਰੱਥਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦਰਖ਼ਾਸਤ ਦਿੱਤੀ ਹੈ ਕਿ ਭਵਿੱਖ ਵਿਚ ਵੀ ਹਵਾਰਾ ਦੀ ਵੀਡੀਓ ਕਾਨਫਰੰਸ ਰਾਹੀਂ ਹੀ ਪੇਸ਼ੀ ਕਰਵਾਈ ਜਾਵੇ।

ਇਹ ਵੀ ਪੜ੍ਹੋ: 1984 ਸਿੱਖ ਨਸਲਕੁਸ਼ੀ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਖਾਰਜ

ਮੋਰਚੇ ਦਾ ਕਹਿਣਾ ਹੈ ਕਿ ਸਰਕਾਰ ਕੋਲ ਭਾਰੀ ਪੁਲਿਸ ਫੋਰਸ ਅਤੇ ਹੋਰ ਸੁਰੱਖਿਆ ਬਲ ਮੌਜੂਦ ਹਨ, ਇਸ ਦੇ ਬਾਵਜੂਦ ਉਹ ਇਕ ਵਿਅਕਤੀ ਨੂੰ ਦਿੱਲੀ ਤੋਂ ਮੁਹਾਲੀ ਨਹੀਂ ਲਿਆ ਸਕਦੇ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਦਰਜ ਕੇਸ ਝੂਠੇ ਹਨ, ਇਸ ਲਈ ਸਰਕਾਰ ਬਹਾਨੇ ਬਣਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਪਤਾ ਹੈ ਕਿ ਜੇਕਰ ਇਕ ਕੇਸ ਅੱਗੇ ਵਧਦਾ ਹੈ ਤਾਂ ਖਾਰਜ ਜ਼ਰੂਰ ਹੋਵੇਗਾ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਮੁਰੀਦ ਹੋਏ ਬ੍ਰਾਜ਼ੀਲ ਦੇ ਮਸ਼ਹੂਰ ਲੇਖਕ ਪਾਉਲੋ ਕੋਲਹੋ, ਅਦਾਕਾਰ ਨੂੰ ਦੱਸਿਆ ਕਿੰਗ 

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। 24 ਸਾਲ ਪੁਰਾਣੇ ਇਸ ਕੇਸ ਵਿਚ ਕੋਈ ਟਰਾਇਲ ਨਹੀਂ ਹੋਇਆ, ਜਿਸ ਦੀ ਕਾਨੂੰਨ ਇਜਾਜ਼ਤ ਨਹੀਂ ਦਿੰਦਾ। ਉਹਨਾਂ ਕਿਹਾ ਕਿ ਕਾਨੂੰਨ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਖੁਦ ਹੀ ਕਾਨੂੰਨ ਦੀ ਤੌਹੀਨ ਕਰ ਰਹੀ ਹੈ। ਇਸ ਦੇ ਨਾਲ ਹੀ ਮੋਰਚੇ ਨੇ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਨੂੰ ਜੇਲ੍ਹ ਪ੍ਰਸ਼ਾਸਨ ਨੇ ਇਹ ਵੀ ਕਿਹਾ ਕਿ ਉਹਨਾਂ ਦੀ ਜੇਲ੍ਹ ਸ਼ਿਫਟ ਹੋ ਰਹੀ ਹੈ।

ਇਹ ਵੀ ਪੜ੍ਹੋ: ਵਿਰੋਧ ਕਰਨ ਪਹੁੰਚੇ ਭਾਜਪਾ ਦੇ ਸਿੱਖ ਵਰਕਰਾਂ ਨੂੰ ਸਮਾਜਵਾਦੀ ਪਾਰਟੀ ਨੇ ਯਾਦ ਦਿਵਾਇਆ ਲਖੀਮਪੁਰ ਕਾਂਡ

ਮੋਰਚੇ ਨੇ ਕਿਹਾ ਕਿ ਜੇਕਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਨੂੰ ਦਿੱਲੀ ਤੋਂ ਲਿਆ ਕੇ ਪੰਜਾਬ ਵਿਚ ਪੇਸ਼ ਕੀਤਾ ਜਾ ਸਕਦਾ ਹੈ ਤਾਂ ਜਗਤਾਰ ਸਿੰਘ ਹਵਾਰਾ ਨੂੰ ਕਿਉਂ ਨਹੀਂ ਕੀਤਾ ਜਾ ਰਿਹਾ? ਇਸ ਦੇ ਨਾਲ ਹੀ ਉਹਨਾਂ ਨੇ ਸੌਦਾ ਸਾਧ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਲੈ ਕੇ ਵੀ ਸਵਾਲ ਚੁੱਕੇ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸ਼ਰੇਆਮ ਕਾਨੂੰਨ ਦੀ ਉਲੰਘਣਾ ਕਰਕੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ: ਚੋਰੀ ਦੀ ਐਕਟਿਵਾ ’ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਿਹਾ ਚੋਰ, ਮਾਲਕ ਦੇ ਘਰ ਪਹੁੰਚ ਰਹੇ ਚਲਾਨ

ਕੌਮੀ ਇਨਸਾਫ ਮੋਰਚੇ ਨੇ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਦੱਸਿਆ ਕਿ 6 ਫਰਵਰੀ ਤੋਂ ਹਰ ਰੋਜ਼ ਇਕ 31 ਮੈਂਬਰਾਂ ਦਾ ਜਥਾ ਅਰਦਾਸ ਕਰਕੇ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਵੇਗਾ। ਸਰਕਾਰ ਚਾਹੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਜੇਕਰ ਗ੍ਰਿਫ਼ਤਾਰ ਨਹੀਂ ਕਰਦੀ ਤਾਂ ਇਹ ਜਥਾ ਉੱਥੇ ਜਾ ਕੇ ਗੁਰਬਾਣੀ ਦਾ ਜਾਪ ਕਰਨ ਮਗਰੋਂ ਅਰਦਾਸ ਕਰੇਗਾ ਕਿ ਪ੍ਰਮਾਤਮਾ ਸਾਡੇ ਹੁਕਮਰਾਨਾਂ ਨੂੰ ਇਨਸਾਫ ਕਰਨ ਦੀ ਸੁਮੱਤ ਬਖਸ਼ੇ।