ਮੋਦੀ ਸਰਕਾਰ ਸਿੱਖ ਬੰਦੀਆਂ ਦੀ ਰਿਹਾਈ ਕਿਉਂ ਨਹੀਂ ਕਰ ਸਕਦੀ? : ਸਰਨਾ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਵੀਂ ਦਿੱਲੀ : ਪਾਕਿਸਤਾਨ ਸਰਕਾਰ ਵਲੋਂ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਰਿਹਾਅ ਕਰਨ ਪਿਛੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ....

Paramjit Singh Sarna

ਨਵੀਂ ਦਿੱਲੀ : ਪਾਕਿਸਤਾਨ ਸਰਕਾਰ ਵਲੋਂ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਰਿਹਾਅ ਕਰਨ ਪਿਛੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੁਛਿਆ ਹੈ ਕਿ ਜੇ ਪਾਕਿਸਤਾਨ ਸਰਕਾਰ ਅਮਨ ਦਾ ਹੱਥ ਵਧਾਉਂਦੇ ਹੋਏ ਵਿੰਗ ਕਮਾਂਡਰ ਨੂੰ ਰਿਹਾਅ ਕਰ ਸਕਦੀ ਹੈ ਤਾਂ ਮੋਦੀ ਸਰਕਾਰ ਦੇਸ਼ ਦੀਆਂ ਜੇਲਾਂ ਵਿਚਲੇ ਸਿੱਖ ਬੰਦੀਆਂ ਜੋ ਟਾਡਾ ਕਾਨੂੰਨ ਅਧੀਨ ਅਪਣੀਆਂ ਉਮਰ ਕੈਦ ਤੇ ਹੋਰ ਸਜ਼ਾਵਾਂ ਭੋਗ ਚੁਕੇ ਹਨ, ਨੂੰ ਰਿਹਾਅ ਕਿਉਂ ਨਹੀਂ ਕਰ ਸਕਦੀ?
ਉਨ੍ਹਾਂ ਕਿਹਾ ਕਿ ਜੇ ਦੋਹਾਂ ਮੁਲਕਾਂ ਵਿਚ ਅਤਿ ਤਣਾਅਪੂਰਨ ਹਾਲਾਤ ਦੇ ਬਾਵਜੂਦ ਹਵਾਈ ਫ਼ੌਜ ਦੇ ਅਫ਼ਸਰ ਦੀ ਰਿਹਾਈ ਹੋ ਸਕਦੀ ਹੈ ਤਾਂ ਮੋਦੀ ਸਰਕਾਰ ਨੂੰ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ 'ਤੇ ਮਲ੍ਹਮ ਲਾਉਣ ਲਈ ਸਿੱਖ ਬੰਦੀਆਂ ਦੀ ਰਿਹਾਈ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ। ਇਸ ਨਾਲ ਮਨੁੱਖੀ ਹੱਕਾਂ ਪੱਖੋਂ ਆਲਮੀ ਪੱਧਰ 'ਤੇ ਭਾਰਤ ਦਾ ਮਾਣ ਵੀ ਵਧੇਗਾ। ਦੂਜੇ ਪਾਸੇ ਭਾਰੀ ਵਿਵਾਦਾਂ ਪਿਛੋਂ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ 'ਤੇ ਟਿਪਣੀ ਕਰਦਿਆਂ ਸਰਨਾ ਨੇ ਕਿਹਾ ਕਿ ਇਸ ਸ਼ਖ਼ਸ ਦੇ ਪਾਪਾਂ ਦਾ ਘੜਾ ਭਰ ਚੁਕਾ ਸੀ, ਇਸ ਲਈ ਇਸ ਨੇ ਅਸਤੀਫ਼ਾ ਦੇ ਦਿਤਾ ਹੈ। ਇਸ ਨੇ ਪੈਸੇ ਲਈ ਸਿੱਖ ਵਿਰੋਧੀ ਤਾਕਤਾਂ ਦੇ ਢਹੇ ਚੜ੍ਹ ਕੇ, ਸਿੱਖ ਕੌਮ ਤੇ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਤਹਿਤ-ਨਹਿਸ ਕਰ ਕੇ ਰੱਖ ਦਿਤਾ ਹੈ।