PSEB ਨੇ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਪਾਠ ਪੁਸਤਕਾਂ ਦੀ ਕਮੇਟੀ ਵਿਚ ਕੀਤਾ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ

pseb

ਅੰਮ੍ਰਿਤਸਰ, 2 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ। ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦਸਿਆ ਕਿ ਪੰਜਾਬ ਸਕੂਲ ਸਿਖਿਆ ਬੋਰਡ ਨੂੰ ਸ਼੍ਰੋਮਣੀ ਕਮੇਟੀ ਵਲੋਂ ਇਕ ਪੱਤਰ ਲਿਖਿਆ ਗਿਆ ਸੀ ਜਿਸ ਵਿਚ ਬੋਰਡ ਦੀਆਂ ਪਾਠ ਪੁਸਤਕਾਂ ਲਈ ਗਠਤ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦਸਿਆ ਕਿ ਪਾਠ ਪੁਸਤਕਾਂ ਵਿਚ ਅਕਸਰ ਹੀ ਸਿੱਖ ਧਰਮ ਅਤੇ ਇਤਿਹਾਸ ਬਾਰੇ ਜਾਣਕਾਰੀ ਦੇਣ ਸਮੇਂ ਗ਼ਲਤ ਇੰਦਰਾਜ ਦੇ ਦਿਤੇ ਜਾਂਦੇ ਹਨ ਜਿਸ ਨਾਲ ਵਿਦਿਆਰਥੀਆਂ ਤਕ ਗ਼ਲਤ ਜਾਣਕਾਰੀ ਪੁਜਦੀ ਹੈ। ਉਨ੍ਹਾਂ ਕਿਹਾ ਕਿ ਬੋਰਡ ਨੇ ਸ਼੍ਰੋਮਣੀ ਕਮੇਟੀ ਦੀ ਮੰਗ 'ਤੇ ਗੌਰ ਕਰਦਿਆਂ ਡਾ. ਪਰਮਵੀਰ ਸਿੰਘ ਨੂੰ ਕਮੇਟੀ ਵਿਚ ਮੈਂਬਰ ਵਜੋਂ ਲੈ ਲਿਆ ਹੈ।