ਦਲ ਖ਼ਾਲਸਾ ਨੇ ਚੋਣਾਂ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਹੁਕਮਰਾਨਾਂ ਨੇ ਸਿੱਖ ਰਾਜਸੀ ਕੈਦੀਆਂ ਪ੍ਰਤੀ ਦੋਹਰੇ ਮਾਪਦੰਡ ਅਪਣਾਏ: ਚੀਮਾ, ਕੰਵਰਪਾਲ

Dal Khalsa decided to stay away from elections

ਅੰਮ੍ਰਿਤਸਰ : ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ  ਸਿੰਘ ਚੀਮਾ, ਪਾਰਟੀ ਬੁਲਾਰੇ ਕੰਵਰਪਾਲ ਸਿੰਘ, ਯੂਥ ਆਗੂ ਪਰਮਜੀਤ ਸਿੰਘ ਟਾਂਡਾ ਨੇ ਐਲਾਨ ਕੀਤਾ ਕਿ ਉਨ੍ਹਾਂ ਲੋਕ ਸਭਾ ਚੋਣਾਂ ਚ ਦੂਰ ਰਹਿਣ ਦਾ ਫ਼ੈਸਲਾ ਲਿਆ ਹੈ। ਪਿਛਲੇ ਪੰਜ ਸਾਲਾਂ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੌਰਾਨ ਵਾਪਰੀਆਂ ਘਟਨਾਵਾਂ ਨੇ ਇਹ ਸਪੱਸ਼ਟ ਕਰ ਦਿਤਾ ਹੈ ਕਿ ਇਸ ਮੁਲਕ ਵਿਚ ਘੱਟ ਗਿਣਤੀਆਂ ਨੂੰ ਬਹੁ-ਗਿਣਤੀ ਦੀ ਸਰਦਾਰੀ ਅਤੇ ਅਧੀਨਗੀ ਨੂੰ ਮੰਨ ਕੇ ਰਹਿਣਾ ਪਵੇਗਾ। 

ਘੱਟ ਗਿਣਤੀਆਂ ਤੇ ਦਲਿਤਾਂ ਪ੍ਰਤੀ ਨਫ਼ਰਤ, ਧਾਰਮਕ ਅਸਹਿਣਸ਼ੀਲਤਾ, ਸਿੱਖ ਰਾਜਸੀ ਕੈਦੀਆਂ ਪ੍ਰਤੀ ਦੋਹਰੇ ਮਾਪਦੰਡ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਹੁਰਮਤੀ ਦੀਆਂ ਵਧਦੀਆਂ ਘਟਨਾਵਾਂ ਅਤੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਕਾਨੂੰਨੀ ਖੁੱਲ੍ਹ ਦੇਣਾ ਸਾਡੇ ਭਾਰਤੀ ਚੋਣ ਪ੍ਰਣਾਲੀ ਤੋਂ ਦੂਰ ਰਹਿਣ ਦੇ ਫ਼ੈਸਲੇ ਨੂੰ ਹੋਰ ਮਜ਼ਬੂਤ ਕਰਦਾ ਹੈ।

ਦਲ ਖ਼ਾਲਸਾ ਨੇ  ਸੁਨੇਹਾ ਦਿਤਾ ਹੈ ਕਿ  ਜਿਹੜੇ ਸਿੱਖ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਨੂੰ ਵੋਟਾਂ ਪਾਉਣ ਦਾ ਮਨ ਬਣਾਈ ਬੈਠੇ ਹਨ, ਉਹ ਅਪਣੇ ਆਪ ਵਿਚ ਸ਼ਰਮਸਾਰ ਹੋਣ ਅਤੇ 1984 ਤੋਂ ਪਹਿਲਾਂ ਅਤੇ ਬਾਅਦ ਵਿਚ ਇਨ੍ਹਾਂ ਪਾਰਟੀਆਂ ਵਲੋਂ ਸੱਤਾ ਵਿਚ ਆ ਕੇ ਕੀਤੇ ਜੁਲਮਾਂ, ਅਤਿਆਚਾਰਾਂ, ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ, ਸਿੱਖੀ-ਵਿਰੋਧੀ ਡੇਰਿਆਂ, ਦਾਗੀ ਤੇ ਦੋਸ਼ੀ ਪੁਲਿਸ ਅਫ਼ਸਰਾਂ ਅਤੇ ਨਸ਼ਿਆਂ ਦੇ ਵਪਾਰੀਆਂ ਅਤੇ ਤਸਕਰਾਂ ਨੂੰ ਦਿਤੀ ਪੁਸ਼ਤਪਨਾਹੀ ਨੂੰ ਚੇਤੇ ਕਰਨ।ਭਾਰਤੀ ਸਟੇਟ ਦੇ ਜ਼ੁਲਮੀ ਚੇਹਰੇ ਨੂੰ ਨੰਗਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਆਉਂਦੇ ਹਨ।