ਅਫ਼ਗ਼ਾਨਿਸਤਾਨ 'ਚ ਹਿੰਦੂ-ਸਿੱਖਾਂ ਦੀ ਰਖਿਆ ਕਰੇ ਸਰਕਾਰ: ਆਰਐਸਐਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਫ਼ਗ਼ਾਨਿਸਤਾਨ ਵਿਚ ਹਿੰਦੂ ਅਤੇ ਸਿੱਖਾਂ 'ਤੇ ਹੋ ਰਹੇ ਹਮਲਿਆਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਸ਼ਟਰੀ ਸਿੱਖ ਸੰਗਤ ਨੇ ਭਾਰਤ ਸਰਕਾਰ ਅਤੇ ਸੰਯੁਕਤ ਰਾਸ਼ਟਰ ਨੂੰ.......

Dr. Avtar Singh Shastri

ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਹਿੰਦੂ ਅਤੇ ਸਿੱਖਾਂ 'ਤੇ ਹੋ ਰਹੇ ਹਮਲਿਆਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਸ਼ਟਰੀ ਸਿੱਖ ਸੰਗਤ ਨੇ ਭਾਰਤ ਸਰਕਾਰ ਅਤੇ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਕਿ ਉਹ ਅਫ਼ਗ਼ਾਨਿਸਤਾਨ 'ਚ ਰਹਿ ਰਹੇ ਹਿੰਦੂ ਅਤੇ ਸਿੱਖਾਂ ਦੀ ਰਖਿਆ ਕੀਤੀ ਜਾਵੇ। ਆਰਐਸਐਸ ਦੇ ਕੌਮੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਨੇ ਕਿਹਾ ਕਿ ਦੁਨੀਆਂ ਵਿਚ ਸ਼ਾਂਤੀ ਦਾ ਸੁਨੇਹਾ ਦੇਣ ਵਾਲੇ ਹਿੰਦੂ ਅਤੇ ਸਿੱਖਾਂ ਵਿਰੁਧ ਅਫ਼ਗ਼ਾਨਿਸਤਾਨ ਵਿਚ ਹਮਲਾ ਹੋਣ ਮੰਦਭਾਗਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਕਲ ਅਫ਼ਗ਼ਾਨਿਸਤਾਨ ਵਿਚ ਨਵੇਂ ਚੁਣੇ ਗਏ ਸੰਸਦ ਮੈਂਬਰ ਸ. ਅਵਤਾਰ ਸਿੰਘ ਨੂੰ ਮਿਲ ਕੇ ਵਾਪਸ ਆ ਰਹੇ ਵਫ਼ਦ 'ਤੇ ਕਾਤਲਾਨਾ ਹਮਲਾ ਕੀਤਾ ਗਿਆ ਜਿਸ ਵਿਚ ਕਈ ਸਿੱਖਾਂ ਦੀ ਮੌਤ ਹੋ ਗਈ। ਇਹ ਵਫ਼ਦ ਅਫ਼ਗ਼ਾਸਿਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਨੂੰ ਮਿਲ ਕੇ ਵਾਪਸ ਆ ਰਿਹਾ ਸੀ।  ਉਨ੍ਹਾਂ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਕਿ ਉਹ ਅਪਣੀ ਅਗਵਾਈ ਹੇਠ ਕਿਸੇ ਆਜ਼ਾਦ ਜਾਂਚ ਏਜੰਸੀ ਤੋਂ ਇਸ ਹਮਲੇ ਦੀ ਜਾਂਚ ਕਰਵਾਏ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ ਤਾਕਿ ਭਵਿੱਖ ਵਿਚ ਅਜਿਹਾ ਹਮਲਾ ਨਾ ਹੋ ਸਕੇ।