ਕਰਤਾਰਪੁਰ ਕਾਰੀਡੋਰ ਲਈ ਪਾਕਿਸਤਾਨ ਨਹੀਂ ਜਾਣਗੇ ਡਾ. ਮਨਮੋਹਨ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ...

Manmohan Singh

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਜਥੇ ਵਿਚ ਸ਼ਾਮਲ ਨਹੀਂ ਹੋਣਗੇ। ਪਹਿਲਾਂ ਖ਼ਬਰ ਸੀ ਕਿ ਸਾਬਕਾ ਪੀਐਮ ਮਨਮੋਹਨ ਸਿੰਘ ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤ ਦੇ ਪਹਿਲੇ ਜਥੇ ਵਿਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਖੋਲੇ ਜਾਣ ਦੌਰਾਨ ਮੇਰੇ ਪਾਕਿਸਤਾਨ ਜਾਣ ਦਾ ਸਵਾਲ ਹੀ ਨਹੀਂ ਉੱਠਦਾ। ਇਹ ਨਹੀਂ ਉਨ੍ਹਾਂ ਨੇ ਕਿਹਾ ਕਿ ਮੈਨੂੰ ਲਗਦਾ ਹੈ ਕਿ ਮਨਮੋਹਨ ਸਿੰਘ ਵੀ ਅਜਿਹਾ ਨਹੀਂ ਕਰਨਗੇ।

 

 

ਇਸ ਤੋਂ ਇਲਾਵਾ ਪੀਐਮ ਨਰਿੰਦਰ ਮੋਦੀ ਭਾਰਤ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪੀਐਮ ਮਨਮੋਹਨ ਸਿੰਘ ਅਤੇ ਨਰਿੰਦਰ ਮੋਦੀ ਨੂੰ ਮਿਲ ਕੇ ਸੱਦਾ ਦਿੱਤਾ ਸੀ। ਪੀਐਮ ਮੋਦੀ ਤੋਂ ਇਲਾਵਾ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਹਿੱਸਾ ਲੈਣਗੇ। ਦੱਸ ਦਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਦੇਸ਼ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਲਈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੱਦਾ ਦੇਣਗੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਮੋਹਨ ਸਿੰਘ ਨਾਲ ਮੁਲਾਕਾਤ ਦੀ ਤਸਵੀਰ ਵੀ ਟਵੀਟਰ ਉਤੇ ਸ਼ੇਅਰ ਕੀਤੀ ਹੈ। ਹਾਲਾਂਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਸੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲ ਕੇ ਖੁਸ਼ ਹਾਂ। ਉਨ੍ਹਾਂ ਨੂੰ ਸ਼੍ਰੀ ਕਰਤਾਰਪੁਰ ਕਾਰੀਡੋਰ ਲਈ ਪਹਿਲੇ ਜਥੇ ਵਿਚ ਅਪਣੇ ਨਾਲ ਸ਼ਾਮਲ ਹੋਣ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਉਤੇ ਸੁਲਤਾਨਪੁਰ ਲੋਧੀ ਵਿਚ ਹੋਣ ਵਾਲੇ ਮੁੱਖ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਇਸ ਤੋਂ ਬਾਅਦ ਉਨ੍ਹਾਂ ਨੇ ਅਪਣੇ ਜਾ ਫਿਰ ਮਨਮੋਹਨ ਸਿੰਘ ਦੇ ਪਾਕਿਸਤਾਨ ਜਾਣ ਦੀ ਸੰਭਾਵਨਾਵਾਂ ਨੂੰ ਖਾਰਿਜ਼ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੁਲਤਾਨਪੁਰ ਲੋਧੀ ਵਿਚ ਹੋਣ ਵਾਲੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਦੋਨਾਂ ਨੇ ਸੱਦਾ ਸਵੀਕਾਰ ਵੀ ਕਰ ਲਿਆ ਹੈ। ਪੀਐਮ ਮੋਦੀ ਨਾਲ ਮੁਲਾਕਾਤ ਦੀ ਤਸਵੀਰ ਨੂੰ ਟਵੀਟ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ।

ਕੈਪਟਨ ਨੇ ਟਵੀਟ ਕੀਤਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਚ ਹੋਣ ਵਾਲੇ ਪ੍ਰੋਗਰਾਮ ਦੀ ਰਾਜ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਬਾਰੇ ਦੱਸਿਆ।