ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ
ਅਕਾਲੀ ਦਲ ਬਾਦਲ ਨੇ ਐਡਵੋਕੇਟ ਧਾਮੀ ਦੇ ਨਾਂ 'ਤੇ ਸਹਿਮਤੀ ਪ੍ਰਗਟਾਈ
Shiromani Gurdwara Parbandhak Committee new president Election: ਅਕਾਲੀ ਦਲ ਨੇ ਇਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ’ਤੇ ਮੋਹਰ ਲਗਾ ਦਿਤੀ ਹੈ। ਐਡਵੋਕੇਟ ਧਾਮੀ ਅੱਜ ਹੋਣ ਵਾਲੀ ਐਸਜੀਪੀਸੀ ਦੀ ਪ੍ਰਧਾਨਗੀ ਲਈ ਅਕਾਲੀ ਦਲ ਦਾ ਚਿਹਰਾ ਹੋਣਗੇ। ਇਹ ਚੋਣ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਵਾਈ ਜਾਵੇਗੀ।
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਰੇ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ ਹੈ ਜਿਸ ’ਚ ਪ੍ਰਧਾਨ, ਜਨਰਲ ਸਕੱਤਰ ਤੇ ਹੋਰ ਅਹੁਦਿਆਂ ਦੀ ਚੋਣ ਕੀਤੀ ਜਾਵੇਗੀ। ਪਿਛਲੇ ਸਾਲ ਕੁਲ 146 ਮੈਂਬਰ ਸਨ ਅਤੇ ਇਨ੍ਹਾਂ ਵਿਚੋਂ ਕੱੁਝ ਮੈਂਬਰ ਅਕਾਲ ਚਲਾਣਾ ਕਰ ਗਏ ਹਨ। ਸੋ ਇਸ ਵਾਰ ਇਹ ਵੇਖਣਾ ਹੋਵੇਗਾ ਕਿ ਕਿੰਨੇ ਮੈਂਬਰਾਂ ਵਲੋਂ ਵੋਟਿੰਗ ਕੀਤੀ ਜਾਂਦੀ ਹੈ। ਅਕਾਲੀ ਦਲ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਸਹਿਮਤੀ ਪ੍ਰਗਟਾਈ ਹੈ। ਚੋਣ ਪ੍ਰਕਿਰਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਤਕ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ।