ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਮੋਰਚੇ 'ਤੇ ਬੈਠੇ ਕਿਸਾਨਾਂ ਨੂੰ ਕੀਤਾ ਸੁਚੇਤ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਸਾਨੀ ਮੋਰਚੇ ਵਿਚ ਘੁਸਪੈਠ ਕਰ ਸਕਦੀ ਹੈ ਸਰਕਾਰ- ਗਿਆਨੀ ਹਰਪ੍ਰੀਤ ਸਿੰਘ 

Giani Harpreet Singh

ਅੰਮ੍ਰਿਤਸਰ: ਕਿਸਾਨੀ ਸੰਘਰਸ਼ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਮੋਰਚੇ 'ਤੇ ਬੈਠੇ ਕਿਸਾਨਾਂ ਨੂੰ ਸੁਚੇਤ ਕੀਤਾ। ਉਹਨਾਂ ਕਿਹਾ ਕਿ ਮੋਰਚੇ ਨੂੰ ਤਾਰਪੀਡੋ ਕਰਨ ਲਈ ਕੇਂਦਰ ਸਰਕਾਰ ਕਿਸਾਨੀ ਮੋਰਚੇ ਵਿਚ ਘੁਸਪੈਠ ਕਰ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।