ਸ਼੍ਰੋਮਣੀ ਕਮੇਟੀ 7 ਜਨਵਰੀ ਨੂੰ ਆਰੰਭ ਕਰੇਗੀ 'ਸ਼ਬਦ ਗੁਰੂ ਯਾਤਰਾ'

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਨੂੰ ਸਜਾਈ....

Shiromani Gurdwara Parbandhak Committee

ਅੰਮ੍ਰਿਤਸਰ : ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਨੂੰ ਸਜਾਈ ਜਾਣ ਵਾਲੀ 'ਸ਼ਬਦ ਗੁਰੂ ਯਾਤਰਾ' ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਇਹ ਸ਼ਬਦ ਗੁਰੂ ਯਾਤਰਾ 7 ਜਨਵਰੀ ਨੂੰ ਆਰੰਭ ਹੋਣ ਮਗਰੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚੋਂ ਹੁੰਦੀ ਹੋਈ 17 ਅਪ੍ਰੈਲ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੀ ਸਮਾਪਤ ਹੋਵੇਗੀ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਸਮੇਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ, ਜਥੇਦਾਰ ਗਿ. ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਖ-ਵੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਮੁਖੀਆਂ ਤੋਂ ਇਲਾਵਾ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸ ਸ਼ਬਦ ਗੁਰੂ ਯਾਤਰਾ ਨੂੰ ਸਜਾਉਣ ਦਾ ਮੰਤਵ ਸੰਗਤਾਂ ਅੰਦਰ ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਤਸ਼ਾਹ ਤੇ ਚੇਤੰਨਤਾ ਪੈਦਾ ਕਰਨਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਫ਼ਿਲਹਾਲ 7 ਤੋਂ 18 ਜਨਵਰੀ ਤਕ ਰੂਟ ਤਿਆਰ ਕੀਤਾ ਗਿਆ ਹੈ, ਅਗਲਾ ਰੂਟ ਵੀ ਨਾਲੋਂ-ਨਾਲ ਤੈਅ ਕਰ ਲਿਆ ਜਾਵੇਗਾ।