ਇੰਗਲੈਂਡ 'ਚ ਸੰਤ ਢੱਡਰੀਆਂ ਵਾਲੇ ਅਤੇ ਹਰਿੰਦਰ ਸਿੰਘ ਖਾਲਸਾ ਬੈਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਯੂਕੇ ਤੋਂ ਆਈਆਂ ਸਿੱਖ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਸਾਹਿਬ ‘ਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ...

Sikh Jathebandi

ਅੰਮ੍ਰਿਤਸਰ: ਯੂਕੇ ਤੋਂ ਆਈਆਂ ਸਿੱਖ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਸਾਹਿਬ ‘ਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖਿਲਾਫ ਮੰਗ ਪੱਤਰ ਦੇ ਦਿੱਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਫ਼ੀ ਲੰਬੇ ਸਮੇਂ ਤੋਂ ਵਿਵਾਦਿਤ ਮਾਮਲਾ ਬਾਬਾ ਢੱਡਰੀਆਂ ਵਾਲੇ ਦੇ ਖਿਲਾਫ ਚੱਲ ਰਿਹਾ ਹੈ।

ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਤੇ ਗੁਰਦੁਆਰਿਆਂ ਦੇ ਮੈਂਬਰਾਂ ਦੇ ਵੱਲੋਂ 21 ਤਰੀਕ ਨੂੰ ਇੱਕ ਮੀਟਿੰਗ ਬੁਲਾ ਕੇ ਮਤਾ ਪਾਸ ਕੀਤਾ ਹੈ ਕਿ ਨਿਰਵੈਰ ਖਾਲਸਾ ਦੇ ਭਰਾ ਹਰਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਖਿਲਾਫ ਗਲਤ ਸ਼ਬਦਾਵਲੀ ਬੋਲੀ ਹੈ। ਸਾਰੀ ਹੀ ਸਿੱਖ ਸੰਗਤ ਨੇ ਇੱਕਠੇ ਹੋ ਕੇ ਮਤਾ ਪਾਸ ਕੀਤਾ ਹੈ ਜੋ ਕਿ ਅੱਜ ਮੰਗ ਪੱਤਰ ਦੀ ਕਾਪੀ ਅਕਾਲ ਤਖ਼ਤ ਸਾਹਿਬ ਵਿੱਚ ਦੇਣ ਆਈਆਂ ਹਨ ਮਤੇ ਵਿੱਚ ਸਾਡੇ ਵੱਲੋਂ ਲਿਖਿਆ ਗਿਆ ਹੈ ਕਿ ਜੋ ਪਿਛਲੇ ਲੰਬੇ ਸਮੇਂ ਤੋਂ ਵਿਵਾਦਿਤ ਗੱਲਾਂ ਕੀਤੀਆਂ ਜਾ ਰਹੀ ਹਨ।

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਹਰਿੰਦਰ ਸਿੰਘ ਦਾ ਕੋਈ ਵੀ ਪ੍ਰੋਗਰਾਮ ਇੰਗਲੈਂਡ ਵਿੱਚ ਨਹੀਂ ਹੋਣ ਦੇਵਾਂਗੇ ਇਨ੍ਹਾਂ ਦੋਨਾਂ ਦੇ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਜੱਥੇਦਾਰ ਵੱਲੋਂ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ ਜਿਸ ਵਿੱਚ ਹੁਣ ਤੱਕ ਤਾਂ ਮੀਟਿੰਗ ਹੋ ਚੁੱਕੀ ਹੈ ਅਤੇ ਹੁਣ ਮੀਟਿੰਗ ਹੋਣ ਤੋਂ ਬਾਅਦ ਹੀ ਜਥੇਦਾਰ ਆਪਣਾ ਫੈਸਲਾ ਸੁਣਾਉਣਗੇ।

ਨਨਕਾਨਾ ਸਾਹਿਬ ਗੁਰਦੁਆਰਾ ‘ਤੇ ਜਿਨ੍ਹਾਂ ਲੋਕਾਂ ਨੇ ਗੁਰਦੁਆਰਾ ਸਾਹਿਬ ‘ਤੇ ਪੱਥਰਬਾਜੀ ਕੀਤੀ ਹੈ ਬਹੁਤ ਹੀ ਮਾੜੀ ਘਟਨਾ ਹੈ ਸਾਰੀਆਂ ਹੀ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ ਸਾਡੀ ਮੰਗ ਹੈ ਕਿ ਜਿਨ੍ਹਾਂ ਲੋਕਾਂ ਨੇ ਪੱਥਰਬਾਜੀ ਕੀਤੀ ਹੈ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇ ਅਜਿਹੀਆਂ ਘਟਨਾਵਾਂ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕਰ ਰਹੇ ਹਨ ਕਿ ਅਜਿਹੇ ਮਸਲਿਆਂ ਨੂੰ ਵੇਖਕੇ ਕੋਈ ਨਾ ਕੋਈ ਹੱਲ ਕੱਢਿਆ ਜਾਵੇ ਕਿਸ ਨੂੰ ਕਹਿਣ ‘ਤੇ ਨਨਕਾਣਾ ਸਾਹਿਬ ਦਾ ਨਾਮ ਨਾ ਬਦਲ ਹੋਵੇਗਾ।

ਸਰਕਾਰਾਂ ਦੀ ਵੱਡੀ ਜਿੰਮੇਵਾਰੀ ਹੈ ਕਿ ਅਜਿਹੇ ਮੌਕਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅੱਜ ਇੰਗਲੈਂਡ ਤੋਂ ਆਈਆਂ ਜਥੇਬੰਦੀਆਂ ਮੰਗ ਪੱਤਰ ਦੇਣ ਲਈ ਆਈਆਂ ਹਨ ਜੋ ਇਹਨਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਵੱਲੋਂ ਅਕਾਲਤਖਤ ਦੇ ਜੱਥੇਦਾਰ ਨੂੰ ਮੰਗ ਕੀਤੀ ਗਈ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।