ਅਫ਼ਗ਼ਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਬੁੱਢਾ ਦਲ ਮੁਖੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖਾਂ ਦੇ ਇਕ ਵਫ਼ਦ ਤੇ ਕੀਤੇ ਅਤਿਵਾਦੀ ਹਮਲੇ ਵਿਚ ਉਥੋਂ ਦੇ ਸਿੱਖ ਆਗੂ ਭਾਈ ਅਵਤਾਰ ਸਿੰਘ ਖ਼ਾਲਸਾ ਅਤੇ ...

Budha Dal Mukhi

ਤਲਵੰਡੀ ਸਾਬੋ, : ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖਾਂ ਦੇ ਇਕ ਵਫ਼ਦ ਤੇ ਕੀਤੇ ਅਤਿਵਾਦੀ ਹਮਲੇ ਵਿਚ ਉਥੋਂ ਦੇ ਸਿੱਖ ਆਗੂ ਭਾਈ ਅਵਤਾਰ ਸਿੰਘ ਖ਼ਾਲਸਾ ਅਤੇ ਗੁ: ਗੁਰੁ ਨਾਨਕ ਦਰਬਾਰ ਕਮੇਟੀ ਦੇ ਆਗੂ ਭਾਈ ਰਵੇਲ ਸਿੰਘ ਸਮੇਤ ਕਰੀਬ ਇਕ ਦਰਜਨ ਸਿੱਖਾਂ ਨੂੰ ਮਾਰ ਦਿਤੇ ਜਾਣ ਦੀ ਨਿਹੰਗ ਸਿੰਘ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਬੁੱਢਾ ਦਲ ਆਗੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗ਼ਾਨਿਸਤਾਨ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਉਥੇ ਰਹਿੰਦੇ ਬਾਕੀ ਸਿੱਖ ਪਰਵਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ। 

ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਦੇ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਸਾਹਿਬ ਦਮਦਮਾ ਸਾਹਿਬ ਵਿਖੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿਚ ਰਹੇ ਉਥੋਂ ਦੀ ਤਰੱਕੀ ਲਈ ਉਨ੍ਹਾਂ ਨੇ ਯੋਗਦਾਨ ਪਾਇਆ ਹੈ।

ਉਨਾਂ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖ ਸ਼ਾਂਤਮਈ ਜੀਵਨ ਬਤੀਤ ਕਰਦਿਆਂ ਆਪੋ ਅਪਣਾ ਕਾਰੋਬਾਰ ਕਰ ਰਹੇ ਹਨ ਤੇ ਬੀਤੇ ਦਿਨ ਭਾਈ ਅਵਤਾਰ ਸਿੰਘ ਖ਼ਾਲਸਾ ਨੂੰ ਅਫ਼ਗ਼ਾਨਿਸਤਾਨ ਦੀ ਸੰਸਦ ਦਾ ਮੈਂਬਰ ਨਾਮਜ਼ਦ ਕਰਨ ਦੀ ਖ਼ਬਰ ਨਾਲ ਆਸ ਬੱਝੀ ਸੀ ਕਿ ਅਫ਼ਗ਼ਾਨਿਸਤਾਨ ਦੇ ਸਿੱਖਾਂ ਦੀਆਂ ਧਾਰਮਿਕ ਤੇ ਹਕੀ ਮੰਗਾਂ ਹੁਣ ਪੂਰੀਆਂ ਹੋ ਸਕਣਗੀਆਂ ਪਰ ਅਤਿਵਾਦੀਆਂ ਵਲੋਂ ਕੀਤੇ ਗਏ ਇਸ ਹਮਲੇ ਨੇ ਸਿੱਖਾਂ ਨੂੰ ਝੰਜੋੜ ਕੇ ਰੱਖ ਦਿਤਾ ਹੈ।