ਗਿਆਨੀ ਇਕਬਾਲ ਸਿੰਘ ਨੂੰ ਮੁੜ 'ਜਥੇਦਾਰ' ਲਾਉਣ ਲਈ ਆਰ.ਐਸ.ਐਸ. ਨੇ ਮੇਰੇ 'ਤੇ ਦਬਾਅ ਪਾਇਆ : ਹਿਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਟਨਾ ਸਾਹਿਬ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਕਿਹਾ ਹੈ ਕਿ ਗਿਆਨੀ ਇਕਬਾਲ ਸਿੰਘ ਨੂੰ ਮੁੜ 'ਜਥੇਦਾਰ' ਲਗਾਉਣ ਲਈ ਆਰਐਸਐਸ ਨੇ ਉਨ੍ਹਾਂ 'ਤੇ ਭਾਰੀ ਦਬਾਅ ਬਣਾਇਆ ਸੀ।

Avtar Singh Hit

ਅੰਮ੍ਰਿਤਸਰ (ਚਰਨਜੀਤ ਸਿੰਘ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਕਿਹਾ ਹੈ ਕਿ ਗਿਆਨੀ ਇਕਬਾਲ ਸਿੰਘ ਨੂੰ ਮੁੜ 'ਜਥੇਦਾਰ' ਲਗਾਉਣ ਲਈ ਆਰ.ਐਸ. ਐਸ. ਨੇ ਉਨ੍ਹਾਂ 'ਤੇ ਭਾਰੀ ਦਬਾਅ ਬਣਾਇਆ ਸੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਹਿਤ ਨੇ ਕਿਹਾ ਕਿ ਉਨ੍ਹਾਂ ਆਰਐਸਐਸ ਦੇ ਆਗੂਆਂ ਨੂੰ ਜਦ ਗਿਆਨੀ ਇਕਬਾਲ ਸਿੰਘ ਦੇ ਕਾਰਨਾਮਿਆਂ ਤੋਂ ਜਾਣੂ ਕਰਵਾਇਆ ਤਾਂ ਹਰ ਇਕ ਦੇ ਮੂੰਹ ਵਿਚ ਉਂਗਲਾਂ ਆ ਗਈਆਂ। 

ਉਨ੍ਹਾਂ ਕਿਹਾ ਕਿ ਆਰ ਐਸ ਐਸ ਪੜ੍ਹੇ ਲਿਖੇ ਵਿਅਕਤੀਆਂ ਦੀ ਇਕ ਸੰਸਥਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਆਰ ਐਸ ਐਸ ਨੂੰ ਸਪਸ਼ਟ ਕਰ ਦਿਤਾ ਕਿ ਉਹ ਕਿਸੇ ਵੀ ਕੀਮਤ 'ਤੇ ਗਿਆਨੀ ਇਕਬਾਲ ਸਿੰਘ ਨੂੰ ਬਹਾਲ ਨਹੀਂ ਕਰਨਗੇ। ਸ. ਹਿਤ ਨੇ ਕਿਹਾ ਕਿ ਜਦ ਆਰ ਐਸ ਐਸ ਵਾਲਿਆਂ ਨੂੰ ਵੀ ਗਿਆਨੀ ਇਕਬਾਲ ਸਿੰਘ ਦੇ ਕਾਰਨਾਮੇ ਪਤਾ ਲੱਗੇ ਤਾਂ ਉਨ੍ਹਾਂ ਵੀ ਪੈਰ  ਪਿਛਾਹ ਖਿੱਚ ਲਏ।

ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਦੇ ਕਾਰਜਕਾਲ ਦੀ ਜਾਂਚ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ, ਉਸ ਕਮੇਟੀ ਦੀ ਰੀਪੋਰਟ ਆ ਗਈ ਹੈ ਜਲਦ ਹੀ ਇਸ ਰੀਪੋਰਟ ਨੂੰ ਜਨਤਕ ਕਰ ਦਿਤਾ ਜਾਵੇਗਾ। ਉਨ੍ਹਾਂ ਦਸਿਆ ਕਿ ਤਖ਼ਤ ਸਾਹਿਬ ਬੋਰਡ ਜਲਦ ਹੀ ਨਵੇਂ ਜਥੇਦਾਰ ਦੀ ਨਿਯੁਕਤੀ ਕਰ ਰਿਹਾ ਹੈ।  

Panthak News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।