ਕਾਂਗਰਸ ਤੇ 'ਆਪ' ਅਪਣੀ ਸਿਆਸੀ ਸਾਖ ਬਚਾਉਣ ਲਈ ਅਕਾਲੀ ਦਲ 'ਤੇ ਝੂਠੇ ਦੋਸ਼ ਲਗਾ ਰਹੀਆਂ ਹਨ : ਢੀਂਡਸਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਾਂਗਰਸ ਸਰਕਾਰ ਦੀਆਂ ਸਿੱਖ ਕੌਮ ਵਿਰੋਧੀ ਨੀਤੀਆਂ ਤਹਿਤ ਜੋ ਵਿਧਾਨ ਸਭਾ ਦੇ ਸਦਨ ਵਿਚ ਕਾਂਗਰਸੀ ਵਿਧਾਇਕਾਂ ਵਲੋਂ ਕੂੜ ਬੋਲਿਆ ਗਿਆ............

Talking to the media Parminder Singh Dhindsa

ਮਹਿਲ ਕਲਾਂ : ਕਾਂਗਰਸ ਸਰਕਾਰ ਦੀਆਂ ਸਿੱਖ ਕੌਮ ਵਿਰੋਧੀ ਨੀਤੀਆਂ ਤਹਿਤ ਜੋ ਵਿਧਾਨ ਸਭਾ ਦੇ ਸਦਨ ਵਿਚ ਕਾਂਗਰਸੀ ਵਿਧਾਇਕਾਂ ਵਲੋਂ ਕੂੜ ਬੋਲਿਆ ਗਿਆ ਉਹ ਇਤਿਹਾਸ ਦੇ ਕਾਲੇ ਪੰਨਿਆਂ 'ਤੇ ਲਿਖਿਆ ਜਾਵੇਗਾ। ਇਹ ਵਿਚਾਰ ਅੱਜ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ। 

ਢੀਂਡਸਾ ਨੇ ਕਿਹਾ ਕਿ 1984 'ਚ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਅਤੇ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਇਨ੍ਹਾਂ ਨੇ ਧੀਆਂ ਭੈਣਾਂ ਦੀਆਂ ਇੱਜ਼ਤਾਂ ਨੂੰ ਤਾਰ-ਤਾਰ ਕੀਤਾ ਅਤੇ ਨੌਜਵਾਨਾਂ ਦੇ ਗਲਾਂ ਵਿਚ ਟਾਇਰ ਪਾ ਕੇ ਸਾੜਿਆ ਗਿਆ। ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣ-ਬੁੱਝ ਕੇ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਪਣੀ ਸਿਆਸੀ ਸਾਖ਼ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ 'ਤੇ ਗ਼ਲਤ ਦੋਸ਼ ਲਗਾ ਰਹੀ ਹੈ ਕਿਉਂਕਿ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ਵਿਚ ਕਿਤੇ ਵੀ ਅਕਾਲੀ ਦਲ ਦਾ ਨਾਮ ਨਹੀਂ ਹੈ।