586 ਸਿੱਖ ਸ਼ਰਧਾਲੂਆਂ ਨੂੰ ਕੱਲ੍ਹ ਐਸਜੀਪੀਸੀ ਦਫ਼ਤਰ 'ਚ ਵਾਪਸ ਕੀਤੇ ਜਾਣਗੇ ਪਾਸਪੋਰਟ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਹੀਂ ਮਿਲਿਆ ਵੀਜ਼ਾ

SGPC

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਨਾਵਾਂ ਦੀ ਸੂਚੀ ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦਿੱਲੀ ਵੱਲੋਂ ਜਾਰੀ ਕੀਤੀ ਗਈ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ 1496 ਸ਼ਰਧਾਲੂਆਂ ਦੇ ਪਾਸਪੋਰਟ ਜਮ੍ਹਾਂ ਕਰਵਾਏ ਗਏ ਸਨ, ਜੋ ਕਿ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਦਿੱਤੇ ਜਾਣਗੇ।

ਪਾਕਿਸਤਾਨ ਹਾਈ ਕਮਿਸ਼ਨ ਨੇ 1496 ਸ਼ਰਧਾਲੂਆਂ ਵਿੱਚੋਂ 910 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ, ਜਦੋਂ ਕਿ 586 ਸ਼ਰਧਾਲੂਆਂ ਦੇ ਵੀਜ਼ੇ ਕੱਟੇ ਗਏ ਹਨ।  ਜਿਨ੍ਹਾਂ ਦਾ ਵੀਜ਼ਾ ਨਹੀਂ ਲੱਗਿਆ ਉਹਨਾਂ ਨੂੰ ਕੱਲ੍ਹ ਐਸਜੀਪੀਸੀ ਦਫਤਰ 'ਚ ਪਾਸਪੋਰਟ ਵਾਪਸ ਕੀਤੇ ਜਾਣਗੇ। ਸਿੱਖ ਸ਼ਰਧਾਲੂ 6 ਨਵੰਬਰ ਨੂੰ ਭਾਰਤ ਤੋਂ ਪਾਕਿਸਤਾਨ ਜਾਣਗੇ।