ਤਿੰਨ ਦਹਾਕਿਆਂ ਤੋਂ ਜੇਲ ਵਿਚ ਬੰਦ ਭਾਈ ਗੁਰਦੀਪ ਸਿੰਘ ਹਸਪਤਾਲ ਦਾਖ਼ਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਭਾਈ ਗੁਰਦੀਪ ਸਿੰਘ ਹਾਲ ਜਾਣਿਆ

Bhai Gurdeep Singh is admitted to the hospital News

ਅੰਮ੍ਰਿਤਸਰ(ਸੁਖਵਿੰਦਰਜੀਤ ਸਿੰਘ ਬਹੋੜੂ): ਪਿਛਲੇ ਤਿੰਨ ਦਹਾਕਿਆਂ ਤੋਂ ਜੇਲ ’ਚ ਨਜ਼ਰਬੰਦ ਚਲੇ ਆ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਹਸਪਤਾਲ ਪਹੁੰਚ ਕੇ ਹਾਲ ਜਾਣਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਨ ਆਏ ਸਕੱਤਰ ਸ. ਪ੍ਰਤਾਪ ਸਿੰਘ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।

ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਬੰਦੀ ਸਿੰਘਾਂ ਨਾਲ ਖੜ੍ਹਨਾ ਅਪਣੀ ਜ਼ਿੁੰਮੇਵਾਰੀ ਸਮਝਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਭਵਿੱਖ ਅੰਦਰ ਵੀ ਇਸ ਸਬੰਧ ਵਿਚ ਅਪਣਾ ਫ਼ਰਜ਼ ਨਿਭਾਉਂਦੀ ਰਹੇਗੀ।