ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਟੀ ਦੀ ਗ੍ਰਾਂਟ ਦਾ ਮਾਮਲਾ ਪੰਥ 'ਤੇ ਦੇਸ਼ ਦੀ ਪਾਰਲੀਮੈਂਟ 'ਚ ਗੂੰਜਿਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪੰਥ ਦੀ ਅਵਾਜ਼ ਰੋਜ਼ਾਨਾ ਸਪੋਕਸਮੈਨ ਵਲਂੋ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਰੋਕੇ ਜਾਣ.......

ਸਰਕਾਰ ਨੂੰ ਖੋਜ ਕੇਂਦਰ ਦੀ ਪ੍ਰਵਾਨਿਤ ਗ੍ਰਾਂਟ ਜਾਰੀ ਕਰਨ ਲਈ ਸੁਹਿਰਦ ਭਾਵਨਾ ਦਿਖਾਉਣੀ ਚਾਹੀਦੀ ਹੈ : ਲੌਂਗੋਵਾਲ

ਤਰਨ ਤਾਰਨ : ਪੰਥ ਦੀ ਅਵਾਜ਼ ਰੋਜ਼ਾਨਾ ਸਪੋਕਸਮੈਨ ਵਲਂੋ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਰੋਕੇ ਜਾਣ ਦੀਆਂ ਖ਼ਬਰਾਂ ਨੂੰ ਪ੍ਰਮੁਖਤਾ ਨਾਲ ਪ੍ਰਕਾਸ਼ਿਤ ਕੀਤੇ ਜਾਣ ਤੋਂ ਬਾਅਦ ਇਸ ਮਾਮਲੇ ਤੇ ਵਖ-ਵਖ ਧਿਰਾਂ ਨੇ ਅਵਾਜ਼ ਬੁਲੰਦ ਕੀਤੀ ਹੈ। ਇਸ ਮਾਮਲੇ ਤੇ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਤੁਰੰਤ ਜਾਰੀ ਕਰਨੀ ਚਾਹੀਦੀ ਹੈ, ਤਾਂ ਜੋ ਖੋਜ ਕੇਂਦਰ ਵਲੋਂ ਆਰੰਭੇ ਕਾਰਜ ਪ੍ਰਭਾਵਿਤ ਨਾ ਹੋਣ।

ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਨੇ ਆਪਣੇ ਸਥਾਪਨਾ ਦੇ ਥੋੜ੍ਹੇ ਜਿਹੇ ਸਮੇਂ ਅੰਦਰ ਹੀ ਜ਼ਿਕਰਯੋਗ ਕਾਰਜ ਕੀਤੇ ਹਨ ਅਤੇ ਸਰਕਾਰ ਨੂੰ ਖੋਜ ਕੇਂਦਰ ਦੀ ਪ੍ਰਵਾਨਿਤ ਗ੍ਰਾਂਟ ਜਾਰੀ ਕਰਨ ਲਈ ਸੁਹਿਰਦ ਭਾਵਨਾ ਦਿਖਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨਾਲ ਸਬੰਧਤ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਵਲੋਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਖੋਜ ਕਾਰਜ ਕੀਤੇ ਜਾਣੇ ਹਨ। ਇਹ ਸਭ ਕਾਰਜ ਗ੍ਰਾਂਟ ਸਮੇਂ ਸਿਰ ਮਿਲਣ ਨਾਲ ਹੀ ਸੰਭਵ ਹੋ ਸਕਣਗੇ।

ਉਧਰ ਦੂਜੇ ਪਾਸੇ ਅੰਮ੍ਰਿਤਸਰ ਤੋ ਮੈਂਬਰ ਪਾਰਲੀਮੈਂਟ  ਗੁਰਜੀਤ ਸਿੰਘ ਔਜਲਾ ਨੇ ਵੀ ਪਾਰਲੀਮੈਂਟ ਵਿਚ ਇਸ ਮੁੱਦੇ ਨੂੰ ਪ੍ਰਮੁਖਤਾ ਨਾਲ ਉਭਾਰਿਆ ਹੈ। ਬੀਤੇ ਕਲ ਪਾਰਲੀਮੈਟ ਵਿਚ ਸ੍ਰ ਔਜਲਾ ਨੇ ਪੰਜਾਬ ਦੇ ਪੰਜ ਹੋਰ ਮੈਬਰ ਪਾਰਲੀਮੈਟ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਦਰ ਦੀ ਗ੍ਰਾਂਟ ਜਾਰੀ ਕੀਤੇ ਜਾਣ ਲਈ ਅਵਾਜ਼ ਬੁਲੰਦ ਕੀਤੀ।

ਔਜਲਾ ਨੇ ਕਿਹਾ ਕਿ ਜਦ ਅਸੀ ਵਾਰ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਨੂੰ ਜੋਸ਼ ਓ ਖਰੋਸ਼ ਨਾਲ ਮਨਾਏ ਜਾਣ ਦੇ ਬਿਆਨ ਜਾਰੀ ਕਰ ਰਹੇ ਹਾਂ ਫਿਰ ਗੁਰੂ ਸਾਹਿਬ ਦੀ ਯਾਦ ਨੂੰ ਸਮਰਪਿਤ ਯੂਨੀਵਰਸਿਟੀ ਦੇ ਖੋਜ ਕੇਦਰ ਨੂੰ ਗ੍ਰਾਂਟ ਕਿਉਂ ਨਹੀ ਜਾਰੀ ਕੀਤੀ ਜਾ ਰਹੀ। ਉਨ੍ਹਾਂ ਸਾਥੀ ਮੈਬਰ ਪਾਰਲੀਮੈਟ ਨਾਲ ਅਵਾਜ਼ ਬੁਲੰਦ ਕਰਦਿਆਂ ਕਿਹਾ ਕਿ ਯੂ ਜੀ ਸੀ ਅਤੇ ਉਚੇਰੀ ਸਿੱਖਿਆ ਬਾਰੇ ਮੰਤਰੀ ਪ੍ਰਕਾਸ਼ ਜਾਵੇਡਕਰ ਇਸ ਮਾਮਲੇ ਤੇ ਜਲਦ ਤੋ ਜਲਦ ਕਾਰਵਾਈ ਕਰਨ।