Bhai Pinderpal Singh Mother Death News: ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੀ ਮਾਤਾ ਦਾ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Bhai Pinderpal Singh Mother Death News:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਦੁੱਖ

Bhai Pinderpal Singh's mother death news in punjabi

Bhai Pinderpal Singh's mother death news in punjabi: ਉਘੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦਾ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ।ਜਾਣਕਾਰੀ ਅਨੁਸਾਰ ਭਾਈ ਪਿੰਦਰਪਾਲ ਰੁਦਰਪੁਰ ਗਏ ਹੋਏ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਸਸਕਾਰ ਅੱਜ  ਦੁਪਹਿਰ 1 ਵਜੇ ਦਾਣਾ ਮੰਡੀ ਸ਼ਮਸ਼ਾਨ ਘਾਟ ਬੈਕ ਸਾਈਡ ਅਰੋੜਾ ਪੈਲੇਸ ਲੁਧਿਆਣਾ ਵਿਖੇ ਕੀਤਾ ਜਾਵੇਗਾ। ਮਾਤਾ ਬਲਬੀਰ ਕੌਰ ਆਪਣੇ ਪਿੱਛੇ ਦੋ ਲੜਕੇ ਛੱਡ ਗਏ ।

ਇਹ ਵੀ ਪੜ੍ਹੋ: Scam: ਮੈਡੀਕਲ ਅਫ਼ਸਰਾਂ ਦੀ ਭਰਤੀ ਘੁਟਾਲਾ ਮਾਮਲਾ, FIR ਦਰਜ ਕਰਨ ਦੇ ਇਕ ਮਹੀਨੇ ਬਾਅਦ ਵੀ ਵਿਜੀਲੈਂਸ ਦੇ ਹੱਥ ਖਾਲੀ

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਾਤਾ ਬਲਬੀਰ ਕੌਰ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ।

ਇਹ ਵੀ ਪੜ੍ਹੋ: Viral Video: ਸੋਸ਼ਲ ਮੀਡੀਆ 'ਤੇ ਦਿਲ ਕੰਬਾਊ ਵੀਡੀਓ ਹੋ ਰਿਹਾ ਵਾਇਰਲ

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਹਰੇਕ ਮਨੁੱਖ ਦੇ ਜੀਵਨ ਅਤੇ ਪ੍ਰਾਪਤੀਆਂ ਵਿਚ ਮਾਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਭਾਈ ਪਿੰਦਰਪਾਲ ਸਿੰਘ ਦੀਆਂ ਪੰਥ ਪ੍ਰਤੀ ਮਹਾਨ ਸੇਵਾਵਾਂ ਪਿੱਛੇ ਵੀ ਉਨ੍ਹਾਂ ਦੀ ਮਾਤਾ ਬਲਬੀਰ ਕੌਰ ਦੁਆਰਾ ਦਿਤੇ ਧਾਰਮਿਕ ਸੰਸਕਾਰ ਅਤੇ ਮਹਾਨ ਪ੍ਰੇਰਨਾ ਦੀ ਦੇਣ ਰਹੀ ਹੈ।

ਉਨ੍ਹਾਂ ਕਿਹਾ ਕਿ ਬੇਸ਼ੱਕ ਜਨਮ ਅਤੇ ਮੌਤ ਅਕਾਲ ਪੁਰਖ ਦੀ ਅਟੱਲ ਖੇਡ ਹੈ ਪਰ ਮਾਂ ਦਾ ਅਕਾਲ ਚਲਾਣਾ ਹਰੇਕ ਮਨੁੱਖ ਲਈ ਅਸਹਿ ਹੁੰਦਾ ਹੈ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਬਲਬੀਰ ਕੌਰ ਦੇ ਅਕਾਲ ਚਲਾਣੇ ’ਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ।

(For more news apart from Bhai Pinderpal Singh's mother death news in punjabi, stay tuned to Rozana Spokesman)