'7 ਮੈਂਬਰੀ ਕਮੇਟੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਪੜਤਾਲ ਕਰ ਕੇ ਰੀਪੋਰਟ ਅਕਾਲ ਤਖ਼ਤ ਨੂੰ ਭੇਜੇ'

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ...

Giani Iqbal Singh

ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤੇ ਲੱਗੇ ਸਾਰੇ ਦੋਸ਼ਾਂ ਦੀ ਪੜਤਾਲ ਕਰ ਕੇ ਰੀਪਰਟ ਅਕਾਲ ਤਖ਼ਤ ਸਾਹਿਬ 'ਤੇ ਸੌਂਪੇ। 
ਅੱਜ ਜਾਰੀ ਇਕ ਬਿਆਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਉਪਰ ਲੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਪੜਤਾਲੀਆ ਕਮੇਟੀ ਵਲੋਂ ਕੀਤੀ ਗਈ ਸਿਫ਼ਾਰਸ਼ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਵਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਦਾ ਆਦੇਸ਼ ਕੀਤਾ ਸੀ ਜਿਸ ਦੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੇ ਪਾਲਣਾ ਕੀਤੀ ਹੈ। 'ਜਥੇਦਾਰ' ਨੇ ਕਿਹਾ ਕਿ  ਗਿਆਨੀ ਇਕਬਾਲ ਸਿੰਘ ਉਪਰ ਲੱਗੇ ਦੋਸ਼ਾਂ ਦੀ ਜਾਂਚ ਕਰ ਰਹੀ ਸੱਤ ਮੈਂਬਰੀ ਪੜਤਾਲੀਆ ਕਮੇਟੀ ਨੂੰ ਮੁੜ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਛੇਤੀ ਰੀਪੋਰਟ ਦੇਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪੜਤਾਲੀਆ ਕਮੇਟੀ ਵਿਚ ਹੁਣ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਇਕ ਜਾਂ ਦੋ ਮੈਂਬਰ ਵੀ ਸ਼ਾਮਲ ਕੀਤੇ ਜਾਣਗੇ। ਜੇਕਰ ਜਥੇਦਾਰ ਗਿਆਨੀ ਇਕਬਾਲ ਸਿੰਘ ਉਪਰ ਲੱਗੇ ਦੋਸ਼ ਸਹੀ ਪਾਏ ਗਏ ਤਾਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇਗਾ।