ਲਾਲ ਕਿਲ੍ਹੇ ’ਚ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

20 ਅਤੇ 21 ਅਪ੍ਰੈਲ ਨੂੰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਾਲ ਕਿਲ੍ਹੇ ਵਿਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ।

400th Prakash Purab of Guru Tegh Bahadur will be celebrated in the Red Fort


ਨਵੀਂ ਦਿੱਲੀ: ਭਾਰਤ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ਵਿਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਜਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰੇਰਨਾਦਾਇਕ ਜੀਵਨ ਅਤੇ ਸੰਦੇਸ਼ ਬਾਰੇ ਜਾਗਰੂਕਤਾ ਫੈਲਾਏਗਾ।

Red Fort

ਉਹਨਾਂ ਦੱਸਿਆ ਕਿ 20 ਅਤੇ 21 ਅਪ੍ਰੈਲ ਨੂੰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਾਲ ਕਿਲ੍ਹੇ ਵਿਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸਮਾਗਮਾਂ ਵਿਚ ਨਤਮਸਤਕ ਹੋਣਗੇ। ਸਮਾਗਮਾਂ ਵਿਚ 400 ਰਾਗੀ ਕੀਰਤਨ ਕਰਨਗੇ, ਲੇਜ਼ਰ ਸ਼ੋਅ ਕਰਵਾਇਆ ਜਾਵੇਗਾ।


Photo

ਸਿਰਸਾ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਦਾ ਇਹ ਉਪਰਾਲਾ ਨੌਵੇਂ ਪਾਤਸ਼ਾਹ ਦਾ ਸੁਨੇਹਾ ਦੁਨੀਆਂ ਭਰ ਵਿਚ ਪਹੁੰਚਾਉਣ ਦੀ ਇਕ ਕੋਸ਼ਿਸ਼ ਹੈ। ਇਸ ਮੌਕੇ ਗੁਰੂ ਸਾਹਿਬ ਦੀ ਯਾਦ ਵਿਚ ਪ੍ਰਧਾਨ ਮੰਤਰੀ ਮੋਦੀ ਵਲੋਂ ਸਿੱਕਾ ਅਤੇ ਮੋਹਰ ਵੀ ਜਾਰੀ ਕੀਤੀ ਜਾਵੇਗੀ।  ਇਸ ਤੋਂ ਇਲਾਵਾ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਵਲੋਂ ਇਲਾਹੀ ਬਾਣੀ ਦੇ ਜਾਪ ਵੀ ਕੀਤੇ ਜਾਣਗੇ।