ਗੁਰਬਾਣੀ ਦੀ ਸੋਝੀ ਰੱਖਣ ਵਾਲੇ ਨਸ਼ਿਆਂ ਤੋਂ ਰਹਿਤ ਹੋਣਗੋ: ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਪੁਰਬ ਨੂੰ ਸਮਰਪਤ ਸ੍ਰੀ ਮੁਕਤਸਰ ਸਾਹਿਬ ਵਿਖੇ 01 ਜੂਨ 2018 ਤੋਂ 4 ਜੁਲਾਈ ਤਕ ਚੱਲ ਰਹੇ.......

Gobind Singh Longowal

ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਪੁਰਬ ਨੂੰ ਸਮਰਪਤ ਸ੍ਰੀ ਮੁਕਤਸਰ ਸਾਹਿਬ ਵਿਖੇ 01 ਜੂਨ 2018 ਤੋਂ 4 ਜੁਲਾਈ ਤਕ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਸੰਪੰਨਤਾ ਹੋਈ।  ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਕਿਹਾ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਮੂਹ ਗ੍ਰੰਥੀ ਗੁਰਦਵਾਰਿਆਂ ਦੇ ਪ੍ਰਬੰਧਾਂ ਦੇ ਨਾਲ-ਨਾਲ ਅਪਣੇ ਹਲਕਿਆਂ ਵਿਚ ਧਰਮ ਪ੍ਰਚਾਰ ਅਤੇ ਰਹਿਤ ਮਰਿਆਦਾ ਬਾਰੇ ਸੰਗਤ ਨੂੰ ਜਾਣਕਾਰੀ ਦੇਣ ਦੇ ਫ਼ਰਜ ਵੀ ਨਿਭਾਉਣ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸੋਝੀ ਰੱਖਣ ਵਾਲੇ ਨਸ਼ਿਆਂ ਤੋਂ ਰਹਿਤ ਹੋਣਗੇ।

ਇਸ ਵੇਲੇ ਅਕਾਲ ਤਖ਼ਤ ਦੇ ਸੇਵਾਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਦੀ ਜ਼ਿੰਦਗੀ ਦਾ ਗੁਰਬਾਣੀ ਨਾਲ ਸਬੰਧ ਹੈ । ਨਿਤਨੇਮੀ ਹੋਣਾ ਅਤੇ ਸਹਿਜ ਪਾਠ ਕਰਨਾ ਹਰ ਸਿੱਖ ਲਈ ਜ਼ਰੂਰੀ ਹੈ। ਉਨ੍ਹਾਂ ਗ੍ਰੰਥੀ ਸਿੰਘਾਂ ਨੂੰ ਅਪੀਲ ਕੀਤੀ ਕਿ ਉਹ ਦਿੱਖ ਰਹਿਤ ਮਰਿਆਦਾ ਦਾ ਇਕ ਚੈਪਟਰ ਰੋਜ਼ਾਨਾ ਪੜ੍ਹ ਕੇ ਸਿੱਖ ਸੰਗਤ ਨੂੰ ਸੁਣਾਉਣ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਗ੍ਰੰਥੀ ਸਿੰਘਾਂ ਨੂੰ ਅਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਦਸਿਆ ਕਿ ਇਸ ਤੋਂ ਬਾਅਦ ਗੁਰਦਵਾਰਾ ਆਲਮਗੀਰ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਹੋਵੇਗਾ। ਇਸ ਮੌਕੇ ਹਾਜ਼ਰ ਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਗਿਆ।