ਪੈਰ ਪੂੰਝਣ ਵਾਲੇ ਮੈਟ 'ਤੇ ਸ੍ਰੀ ਦਰਬਾਰ ਸਾਹਿਬ ਦੀ ਫ਼ੋਟੋ ਲਗਾਈ, ਸਿੱਖਾਂ 'ਚ ਰੋਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਆਨਲਾਈਨ ਵਿਕਰੀ ਕਰਨ ਵਾਲੀਆਂ ਕੰਪਨੀਆਂ ਵਲੋਂ ਇਨ੍ਹੀਂ ਦਿਨੀਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ.....

Flipkart

ਜੋਗਾ : ਆਨਲਾਈਨ ਵਿਕਰੀ ਕਰਨ ਵਾਲੀਆਂ ਕੰਪਨੀਆਂ ਵਲੋਂ ਇਨ੍ਹੀਂ ਦਿਨੀਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਪਹਿਲਾਂ ਐਮਾਜ਼ੋਨ ਵਲੋਂ ਟਾਇਲਟ ਸੀਟ ਅਤੇ ਮੈਟ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪੀ ਗਈ ਸੀ। ਹੁਣ ਉਥੇ ਹੀ ਫ਼ਲਿਪਕਾਰਟ ਕੰਪਨੀ ਵਲੋਂ ਵੀ ਮੈਟ 'ਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਲਗਾਈ ਗਈ ਹੈ ਜਿਸ ਤੋਂ ਬਾਅਦ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਫ਼ਲਿਪਕਾਰਟ ਕੰਪਨੀ ਦਾ ਇਕ ਵੀਡੀਉ ਫੈਲਿਆ ਹੋਇਆ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੀ ਫ਼ੋਟੋ ਇਕ ਪੈਰ ਰੱਖਣ ਵਾਲੇ ਮੈਟ 'ਤੇ ਲਗਾਈ ਗਈ

ਜਿਸ ਨਾਲ ਸਿੱਖਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਸ੍ਰੀ ਦਰਬਾਰ ਸਾਹਿਬ ਨਾਲ ਜੁੜੀਆਂ ਹਨ। ਇਸ ਤਰ੍ਹਾਂ ਕੰਪਨੀ ਵਲੋਂ ਡੋਰ ਮੈਟ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਗਾਉਣਾ ਸਰਾਸਰ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ।