ਝਾਰਖੰਡ ਦੇ ਮੰਤਰੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ
ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਅੱਜ ਝਾਰਖੰਡ ਦੇ ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤ ਸਮੇਤ ਪੁੱਜੇ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ...
ਅੰਮ੍ਰਿਤਸਰ, ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਅੱਜ ਝਾਰਖੰਡ ਦੇ ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤ ਸਮੇਤ ਪੁੱਜੇ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਭਾਈ ਲੌਂਗੋਵਾਲ ਨੇ ਰਾਜ ਪਾਲੀਵਾਲ ਅਤੇ ਹੋਰ ਮੈਂਬਰਾਂ ਦਾ ਸਨਮਾਨ ਕੀਤਾ।
ਲੌਂਗੋਵਾਲ ਨੇ ਪਾਲੀਵਾਲ ਨਾਲ ਝਾਰਖੰਡ ਵਸਦੇ ਸਿੱਖਾਂ ਸਬੰਧੀ ਗੱਲਬਾਤ ਕੀਤੀ। ਰਾਜ ਪਾਲੀਵਾਲ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਦਰਸ਼ਨ ਕਰ ਕੇ ਉਨ੍ਹਾਂ ਨੂੰ ਆਤਮਕ ਸਕੂਨ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸੁਖਵਰਸ਼ ਸਿੰਘ ਪੰਨੂ, ਜਰਨੈਲ ਸਿੰਘ ਡੋਗਰਾਂਵਾਲਾ, ਭੁਪਿੰਦਰ ਸਿੰਘ ਭਲਵਾਨ, ਬੀਬੀ ਰਣਜੀਤ ਕੌਰ ਮਾਹਲਪੁਰ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ ਮੈਨੇਜਰ ਸਰਾਵਾਂ ਆਦਿ ਹਾਜ਼ਰ ਸਨ।