ਜੋਧਪੁਰ ਜੇਲ ਦੇ ਬਾਕੀ 325 ਨਜ਼ਰਬੰਦਾਂ ਨੂੰ ਮੁਆਵਜ਼ਾ ਦੁਆਉਣ 'ਚ ਮਦਦ ਕਰੇਗੀ ਸ਼੍ਰੋਮਣੀ ਕਮੇਟੀ: ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਦਾਲਤੀ ਹੁਕਮਾਂ ਅਨੁਸਾਰ ਜੋਧਪੁਰ ਜੇਲ ਵਿਚਲੇ 40 ਨਜ਼ਰਬੰਦਾਂ ਨੂੰ ਦਿਤੇ..........

Bhai Gobind Singh Longowal

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਦਾਲਤੀ ਹੁਕਮਾਂ ਅਨੁਸਾਰ ਜੋਧਪੁਰ ਜੇਲ ਵਿਚਲੇ 40 ਨਜ਼ਰਬੰਦਾਂ ਨੂੰ ਦਿਤੇ ਗਏ ਮੁਆਵਜ਼ੇ ਤੋਂ ਬਾਅਦ ਬਾਕੀ ਰਹਿੰਦੇ 325 ਨਜ਼ਰਬੰਦਾਂ ਦੇ ਮੁਆਵਜ਼ੇ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਜੋਧਪੁਰ ਜੇਲ 'ਚ ਬੰਦੀ ਰਹੇ ਸਿੱਖਾਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਬਾਰੇ ਮੁਕੰਮਲ ਜਾਣਕਾਰੀ ਇਕੱਠੀ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਕਾਰਵਾਈ ਆਰੰਭ ਦਿਤੀ ਗਈ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧ ਵਿਚ ਗਠਤ ਕੀਤੀ ਗਈ ਸਬ-ਕਮੇਟੀ ਨੇ ਇਕੱਤਰਤਾ ਕਰ ਕੇ 325 ਨਜ਼ਰਬੰਦਾਂ ਨੂੰ ਵੀ ਮੁਆਵਜ਼ਾ ਦਿਵਾਉਣ ਸਬੰਧੀ ਸਿਫ਼ਾਰਸ਼ ਕੀਤੀ ਹੈ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਮਾਮਲੇ ਬਾਰੇ ਵਿਸ਼ੇਸ਼ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਦਾ ਸੁਝਾਅ ਦਿਤਾ ਹੈ।  ਜੋਧਪੁਰ ਜੇਲ ਵਿਚ ਬੰਦੀ ਰਹੇ ਸਿੱਖਾਂ ਨੂੰ ਕਾਨੂੰਨੀ ਮਦਦ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਜਿਸ ਵਿਚ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਆਦਿ ਹਾਜ਼ਰ ਸਨ।