1984 ਸਿੱਖ ਨਸਲਕੁਸ਼ੀ ਮਾਮਲਾ : ਸੱਜਣ ਕੁਮਾਰ ਨੂੰ ਜ਼ਮਾਨਤ ਦੇਣ 'ਤੇ ਦਿੱਲੀ ਹਾਈਕੋਰਟ ਨੇ ਲਗਾਈ ਰੋਕ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

SIT ਦੀ ਪਟੀਸ਼ਨ 'ਤੇ ਮੰਗਿਆ ਜਵਾਬ  

sikh genocide case sajjan kumar delhi high court

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਮਾਮਲੇ ਵਿਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ 'ਤੇ ਰੋਕ ਲਗਾ ਦਿਤੀ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਵਿਸ਼ੇਸ਼ ਜਾਂਚ ਟੀਮ ਦੀ ਪਟੀਸ਼ਨ 'ਤੇ ਜਵਾਬ ਵੀ ਮੰਗਿਆ ਹੈ।

ਦੱਸ ਦੇਈਏ ਕਿ ਹੇਠਲੀ ਅਦਾਲਤ ਵਲੋਂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦੇ ਹੁਕਮ 'ਤੇ ਹਾਈਕੋਰਟ ਵਿਚ ਸੁਣਵਾਈ ਹੋਈ ਅਤੇ ਇਸ ਦੌਰਾਨ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ।  ਵਿਸ਼ੇਸ਼ ਜਾਂਚ ਟੀਮ (SIT) ਦੀ ਪਟੀਸ਼ਨ 'ਤੇ ਜਸਟਿਸ ਯੋਗੇਸ਼ ਖੰਨਾ ਨੇ ਇਸ ਮਾਮਲੇ 'ਚ ਸੱਜਣ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਅਤੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਦੀ ਜ਼ਮਾਨਤ ਰੱਦ ਕਿਉਂ ਨਾ ਕੀਤੀ ਜਾਵੇ।

ਵਿਸ਼ੇਸ਼ ਜਾਂਚ ਟੀਮ ਨੇ ਸਰਸਵਤੀ ਵਿਹਾਰ ਥਾਣੇ ਵਿੱਚ ਦਰਜ ਹੋਏ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਜ਼ਮਾਨਤ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ 15 ਜੁਲਾਈ ਨੂੰ ਤੈਅ ਕੀਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਅਗਲੀ ਸੁਣਵਾਈ ਤੱਕ 27 ਅਪ੍ਰੈਲ ਦੇ ਹੁਕਮਾਂ 'ਤੇ ਰੋਕ ਰਹੇਗੀ।