ਅਸਹਿਮਤੀ ਦਾ ਗਲਾ ਘੁਟਣਾ ਲੋਕਤੰਤਰ ਦਾ ਕਤਲ : ਬਾਬਾ ਬਲਬੀਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਉਨ੍ਹਾਂ ਕਿਹਾ ਕਿ ਸਰਕਾਰ ਦਾ ਪਿਛਲਾ ਰਿਕਾਰਡ ਦਸਦਾ ਹੈ ਕਿ ਸਮਾਜਕ ਕਾਰਕੁਨਾਂ, ਵਿਦਵਾਨਾਂ, ਲਿਖਾਰੀਆਂ ਤੇ ਕਲਾਕਾਰਾਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ।

Baba Balbir Singh


ਅੰਮਿ੍ਤਸਰ, 5 ਅਕਤੂਬਰ (ਦੁਸਾਂਝ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਲਿਖਤੀ ਪ੍ਰੈਸ ਬਿਆਨ ਵਿਚ ਨਿਹੰਗ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਸਰਕਾਰ ਨੂੰ  ਪੱਤਰਕਾਰਾਂ ਦੁਆਰਾ ਪੈਸੇ ਪ੍ਰਾਪਤ ਕਰਨ ਦੇ ਢੰਗ-ਤਰੀਕਿਆਂ ਬਾਰੇ ਪੜਤਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਸ ਸਬੰਧ ਵਿਚ ਦੋਸ਼ੀਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪਰ ਬਿਨਾਂ ਕਿਸੇ ਦੋਸ਼ ਦੇ ਪੱਤਰਕਾਰਾਂ ਨੂੰ  ਪਰੇਸ਼ਾਨ ਕਰਨਾ ਸਰਾਸਰ ਗ਼ਲਤ ਤੇ ਨਿੰਦਣਯੋਗ ਹੈ। ਸਰਕਾਰ ਦਾ ਪਿਛਲਾ ਰਿਕਾਰਡ ਦਸਦਾ ਹੈ ਕਿ ਸਮਾਜਕ ਕਾਰਕੁਨਾਂ, ਵਿਦਵਾਨਾਂ, ਲਿਖਾਰੀਆਂ ਤੇ ਕਲਾਕਾਰਾਂ ਨੂੰ  ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਕÏਮਾਂਤਰੀ ਪੱਧਰ 'ਤੇ ਵਿਚਾਰਾਂ ਦੇ ਪ੍ਰਗਟਾਵੇ 'ਤੇ ਲਗਾਤਾਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਆਲਮੀ ਪ੍ਰੈਸ ਆਜ਼ਾਦੀ ਇੰਡੈਕਸ-2023 ਵਿਚ ਭਾਰਤ ਦਾ ਸਥਾਨ 180 ਦੇਸ਼ ਵਿਚੋਂ 161ਵਾਂ ਹੈ। ਦਿੱਲੀ ਪੁਲਿਸ ਵਲੋਂ ਨਿਊਜ਼ਕਲਿਕ ਨਾਲ ਜੁੜੇ 50 ਤੋਂ ਵੱਧ ਪੱਤਰਕਾਰਾਂ ਤੇ ਕਰਮਚਾਰੀਆਂ ਦੇ ਘਰਾਂ 'ਤੇ ਮਾਰੇ ਛਾਪਿਆਂ ਤੋਂ ਇਹ ਸੁਨੇਹਾ ਸਪਸ਼ਟ ਹੁੰਦਾ ਹੈ ਕਿ ਸਰਕਾਰ ਕਿਸੇ ਤਰ੍ਹਾਂ ਦੀ ਆਲੋਚਨਾ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਇਹ ਪਹਿਲੀ ਵਾਰ ਨਹੀਂ ਹੈ ਕਿ ਪੱਤਰਕਾਰਾਂ ਵਿਰੁਧ ਅਜਿਹੀ ਕਾਰਵਾਈ ਕੀਤੀ ਗਈ ਹੈ | ਸੱਤਾਧਾਰੀ ਪਾਰਟੀਆਂ ਹਮੇਸ਼ਾ ਅਪਣੇ ਨਾਲ ਅਸਹਿਮਤੀ ਰੱਖਣ ਵਾਲਿਆਂ ਨੂੰ  ਦਬਾਉਣਾ ਚਾਹੁੰਦੀਆਂ ਹਨ। ਕਦੇ ਸਰਕਾਰ ਤਫ਼ਤੀਸ਼ ਕਰਨ ਵਾਲੀਆਂ ਏਜੰਸੀਆਂ ਤੇ ਪੁਲਿਸ ਦੀ ਵਰਤੋਂ ਕਰਦੀ ਹੈ ਅਤੇ ਕਦੇ ਉਸ ਦੇ ਹਮਾਇਤੀ ਕਾਰਪੋਰੇਟ ਅਦਾਰੇ ਨਿਊਜ਼ ਚੈਨਲਾਂ ਤੇ ਅਖ਼ਬਾਰਾਂ ਉਪਰ ਕਬਜ਼ੇ ਕਰ ਲੈਂਦੇ ਹਨ¢ ਇਸ ਸੱਭ ਕੁੱਝ ਦਾ ਮੰਤਵ ਇਹੀ ਹੁੰਦਾ ਹੈ ਕਿ ਸੱਤਾ ਚੁੱਪ ਲੋਚਦੀ ਹੈ ਅਤੇ ਅਪਣੇ ਹੀ ਬੋਲਾਂ ਦੀ ਗੂੰਜ ਸੁਣਨਾ ਤੇ ਸੁਣਾਉਣਾ ਚਾਹੁੰਦੀ ਹੈ।