ਬਾਬੇ ਨਾਨਕ ਦਾ ਫ਼ਲਸਫ਼ਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਨ : ਗਿਆਨੀ ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਅਤੇ ਗੁਰੂ ਸਾਹਿਬ ਦੀ ਨਿਰਮਲ ਵਿਚਾਰਧਾਰਾ ਨੂੰ ਪ੍ਰਚਾਰਨ...

Giani Harpreet Singh

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਅਤੇ ਗੁਰੂ ਸਾਹਿਬ ਦੀ ਨਿਰਮਲ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ, ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਤੇ ਸਿੰਘ ਸਭਾਵਾਂ ਦੀ ਭੂਮਿਕਾ ਅਹਿਮ ਹੈ ਅਤੇ ਸੱਭ ਦੇ ਸਹਿਯੋਗ ਨਾਲ ਹੀ ਗੁਰੂ ਸਾਹਿਬ ਦੇ ਇਤਿਹਾਸਕ ਪੁਰਬ ਨੂੰ ਸਾਂਝੇ ਤੌਰ 'ਤੇ ਮਨਾਇਆ ਜਾਵੇਗਾ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਚ ਪੈਂਦੇ ਗੁਰਦੁਆਰਾ ਨਾਨਕਸਰ ਸਾਹਿਬ ਉਚੋਲੀਆ ਵਿਖੇ ਸ਼੍ਰੋਮਣੀ ਕਮੇਟੀ ਤੇ ਬਾਬਾ ਗੁਰਨਾਮ ਸਿੰਘ ਕਾਰਸੇਵਾ ਮਹਿੰਗਾਪੁਰ ਵਾਲਿਆਂ ਵਲੋਂ ਸਾਂਝੇ ਤੌਰ 'ਤੇ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਸਮੁੱਚੀ ਮਨੁੱਖਤਾ ਲਈ ਸਾਂਝਾ ਹੈ ਅਤੇ ਉਨ੍ਹਾਂ ਦੀ ਵਿਚਾਰਧਾਰਾ ਸਮਾਜ ਨੂੰ ਉੱਚਾ ਚੁੱਕਣ ਲਈ ਮਾਰਗ-ਦਰਸ਼ਨ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਅਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਮੌਕੇ ਸਿੱਖ ਮਿਸ਼ਨ ਯੂ.ਪੀ. ਦੇ ਇੰਚਾਰਜ ਭਾਈ ਬ੍ਰਿਜਪਾਲ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਐਮ.ਏ., ਭਾਈ ਮਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਕਵੀਸ਼ਰ ਭਾਈ ਸਤਨਾਮ ਸਿੰਘ ਤੇ ਭਾਈ ਜੋਗਾ ਸਿੰਘ ਦੇ ਜਥੇ ਨੇ ਵੀ ਹਾਜ਼ਰੀ ਭਰੀ।