Panthak News: ਅੱਜ ਦਾ ਦਿਨ ਸਿੱਖ ਕੌਮ ਲਈ, ਸਿੱਖ ਸੰਸਥਾਵਾਂ ਤੇ ਸਾਰਿਆਂ ਲਈ ਕਾਲਾ ਦਿਨ-ਗਿਆਨੀ ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Panthak News: ਅੱਜ ਸੰਸਥਾਵਾਂ ਦਾ ਦੁਰਉਪਯੋਗ ਕਰਨ ਵਾਲੇ ਪ੍ਰਵਾਰ ਦੀ ਜੜ੍ਹ ਪੁੱਟੀ ਗਈ ਹੈ- ਗਿਆਨੀ ਹਰਪ੍ਰੀਤ ਸਿੰਘ

Giani Harpreet Singh Panthak News in punjabi

Giani Harpreet Singh Panthak News in punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਲਾਂਭੇ ਕਰ ਦਿੱਤਾ।

 ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਂਭੇ ਕਰਨ ਦੇ ਫ਼ੈਸਲੇ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ, ਸਿੱਖ ਸੰਸਥਾਵਾਂ ਤੇ ਸਾਰਿਆਂ ਲਈ ਕਾਲਾ ਦਿਨ ਹੈ।

ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਂਭੇ ਕਰ ਦਿੱਤਾ ਗਿਆ। ਦੋਹਾਂ ਨੂੰ ਹਟਾਉਣ ਦਾ ਕਾਰਨ 2 ਦਸੰਬਰ ਵਾਲਾ ਹੁਕਮਨਾਮਾ ਹੈ। ਮੇਰੀ ਕਿਰਦਾਰਕੁਸ਼ੀ ਪਿੱਛੇ ਵੀ 2 ਦਸੰਬਰ ਵਾਲਾ ਹੁਕਮਨਾਮਾ ਸੀ। ਅੱਜ ਸੰਸਥਾਵਾਂ ਦਾ ਦੁਰਉਪਯੋਗ ਕਰਨ ਵਾਲੇ ਪ੍ਰਵਾਰ ਦੀ ਜੜ੍ਹ ਪੁੱਟੀ ਗਈ ਹੈ। ਇਹ ਬਹੁਤ ਹੀ ਮੰਦਭਾਗਾ ਫ਼ੈਸਲਾ ਹੈ।