ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ SGPC ਵਲੋਂ ਭੇਜੀ 900 ਸ਼ਰਧਾਲੂਆਂ ਦੀ ਸੂਚੀ ’ਚੋਂ 705 ਨੂੰ ਮਿਲੇ ਵੀਜ਼ੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ।

Sikhs

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 195 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।

SGPC

ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਾਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 195 ਨਾਮ ਕੱਟ ਕੇ ਕੇਵਲ 705 ਸ਼ਾਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।

Sikh Pilgrims

ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।