ਅੰਮ੍ਰਿਤਪਾਲ ਸਿੰਘ ਨੂੰ ਸਰੰਡਰ ਕਰਨਾ ਚਾਹੀਦਾ ਹੈ: ਗਿਆਨੀ ਹਰਪ੍ਰੀਤ ਸਿੰਘ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਚ ‘ਆਤਮ-ਸਮਰਪਣ’ ਕਰਨ ਦੀਆਂ ਮੀਡੀਆ ਰਿਪੋਰਟਾਂ ਨੂੰ ਫੇਕ ਨਿਊਜ਼ ਕਰਾਰ ਦਿੱਤਾ

Giani Harpreet Singh (File)


ਤਲਵੰਡੀ ਸਾਬੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਲਈ ਇਕੱਤਰਤਾ ਸੱਦੀ ਗਈ। ਇਸ ਮੌਕੇ ਜਥੇਦਾਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਸਰੰਡਰ ਕਰਨਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਚ ‘ਆਤਮ-ਸਮਰਪਣ’ ਕਰਨ ਦੀਆਂ ਮੀਡੀਆ ਰਿਪੋਰਟਾਂ ਨੂੰ ਫੇਕ ਨਿਊਜ਼ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੀ ਇਕ ਟਵੀਟ ਰਾਹੀ ਅਜਿਹੀਆਂ ਖ਼ਬਰਾਂ ਨੂੰ ਝੂਠਾ ਦੱਸਿਆ ਸੀ।

ਇਹ ਵੀ ਪੜ੍ਹੋ: ਭਿਆਨਕ ਹਾਦਸੇ ਨੇ ਉਜਾੜਿਆ ਘਰ, ਪਿਓ-ਪੁੱਤਰ ਦੀ ਹੋਈ ਮੌਤ

ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵਲੋਂ ਫੈਲਾਈਆਂ ਜਾ ਰਹੀਆਂ ਇਹ ਰਿਪੋਰਟਾਂ ਪੂਰੀ ਤਰ੍ਹਾਂ ਅਧਾਰਹੀਣ ਹਨ। ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਅੰਮ੍ਰਿਤਪਾਲ ਨੂੰ ‘ਆਤਮ-ਸਮਰਪਣ’ ਕਰਨ ਲਈ ਕਿਹਾ ਸੀ ਅਤੇ ਹੁਣ ਵੀ ਉਹ ਇਹੀ ਕਹਿੰਦੇ ਹਨ ਕਿ ਅੰਮ੍ਰਿਤਪਾਲ ਨੂੰ ‘ਆਤਮ-ਸਮਰਪਣ’ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਦੇ ਆਤਮ ਸਮਰਪਣ ਦੇ ਨਾਂ ’ਤੇ ਪੰਜਾਬ ਵਿਚ ਡਰ ਅਤੇ ਭੈਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: UPSC ਨੇ 146 ਅਹੁਦਿਆਂ ਲਈ ਕੱਢੀਆਂ ਅਸਾਮੀਆਂ, ਇਸ ਤਰ੍ਹਾਂ ਕਰੋ ਅਪਲਾਈ

ਬੈਠਕ ਖਤਮ ਹੋਣ ਮਗਰੋਂ ਜਥੇਦਾਰ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ। ਉਹਨਾਂ ਕਿਹਾ ਲੋਕਤੰਤਰ ਦੇ ਚਾਰ ਥੰਮ ਹਨ, ਇਹਨਾਂ ਵਿਚੋਂ ਇਕ ਮੀਡੀਆ ਹੈ। ਸਿਰਫ਼ ਪ੍ਰੈਸ ਹੀ ਨਹੀਂ, ਨਿਆਂਪਾਲਿਕਾ ਨੂੰ ਵੀ ਕਮਜ਼ੋਰ ਕੀਤਾ ਜਾ ਰਿਹਾ ਹੈ। ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜੇਕਰ ਬਾਕੀ ਥੰਮ ਛੋਟੇ ਕੀਤੇ ਤਾਂ ਬਚੇਗਾ ਉਸ ਦਾ ਵੀ ਕੁਝ ਨਹੀਂ। ਜਥੇਦਾਰ ਨੇ ਕਿਹਾ ਕਿ ਸਰਕਾਰ ਵਲੋਂ ਜਿਹੜੇ ਚੈਨਲ ਬੰਦ ਕੀਤੇ ਗਏ, ਉਹਨਾਂ ਨੂੰ ਮੁੜ ਚਾਲੂ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਸਬੰਧੀ ਸਰਕਾਰ ਨਾਲ ਵੀ ਗੱਲ ਕੀਤੀ ਜਾਵੇਗੀ। ਅਸੀਂ ਸਿੱਖ-ਵਿਰੋਧੀ ਅਤੇ ਪੰਜਾਬ ਵਿਰੋਧੀ ਬਿਰਤਾਂਤ ਦੇ ਵਿਰੁੱਧ ਆਪਣਾ ਪੱਖ ਰੱਖਣ ਲਈ ਇਕੱਠੇ ਹੋਵਾਂਗੇ।

ਇਹ ਵੀ ਪੜ੍ਹੋ: ਜੇਲ੍ਹ ਵਿਚ ਬੰਦ ਮਨੀਸ਼ ਸਿਸੋਦੀਆ ਨੇ ਦੇਸ਼ ਲਈ ਲਿਖੀ ਚਿੱਠੀ, “ਪ੍ਰਧਾਨ ਮੰਤਰੀ ਸਿੱਖਿਆ ਦੀ ਅਹਿਮੀਅਤ ਨੂੰ ਨਹੀਂ ਸਮਝਦੇ”

ਕੇਂਦਰ ਨੇ 75 ਸਾਲਾਂ ਚ ਸਿੱਖਾਂ ਨਾਲ 75 ਵਾਅਦੇ ਕੀਤੇ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿਚ ਕੇਂਦਰ ਸਰਕਾਰ ਨੇ ਸਿੱਖਾਂ ਨਾਲ 75 ਵਾਅਦੇ ਕੀਤੇ ਪਰ ਇਕ ਵੀ ਪੂਰਾ ਨਹੀਂ ਕੀਤਾ। ਉਹਨਾਂ ਸਵਾਲ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਸ਼ਮੀਰੀਆਂ, ਨਾਗਿਆਂ ਅਤੇ ਹੋਰਾਂ ਨਾਲ ਗੱਲ ਕਰ ਸਕਦੀ ਹੈ ਤਾਂ ਸਿੱਖਾਂ ਨਾਲ ਕਿਉਂ ਨਹੀਂ? ਜਥੇਦਾਰ ਨੇ ਕਿਹਾ ਕਿ ਪੰਜਾਬ ਅਤੇ ਸਿੱਖਾਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਜੇਕਰ ਪੰਜਾਬ ਤੋਂ ਅਵਾਜ਼ ਦਬਾਈ ਗਈ ਤਾਂ ਅਸੀਂ ਹਰਿਆਣਵੀ ਬਣਕੇ ਬੋਲਾਂਗੇ, ਬੰਗਾਲੀ ਬਣ ਕੇ ਬੋਲਾਂਗੇ, ਅਮਰੀਕਾ, ਇੰਗਲੈਂਡ ਅਤੇ ਦੁਨੀਆਂ ਵਿਚੋਂ ਹਰ ਥਾਂ ਤੋਂ ਬੋਲਾਂਗੇ। ਜਥੇਦਾਰ ਨੇ ਕਿਹਾ ਕਿ ਪੰਜਾਬ ਅਤੇ ਸਿੱਖਾਂ ਦੇ ਖਿਲਾਫ਼ ਜੋ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਉਸ ਨੂੰ ਤੋੜਨ ਲਈ ਪੱਤਰਕਾਰਾਂ ਦਾ ਇਕ ਗਰੁੱਪ ਬਣਾਇਆ ਜਾਵੇਗਾ। ਇਸ ਮੌਕੇ ਜਥੇਦਾਰ ਨੇ ਵਿਸਾਖੀ ਮੌਕੇ ਸਿੱਖਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਜਨਮ ਦਿਨ 'ਤੇ ਵਿਸ਼ੇਸ਼ : ਅੰਮ੍ਰਿਤਸਰ 'ਚ ਜਨਮੇ ਜਿਤੇਂਦਰ ਫ਼ਿਲਮਾਂ 'ਚ ਜਾਣ ਤੋਂ ਪਹਿਲਾਂ ਵੇਚਦੇ ਸਨ ਨਕਲੀ ਗਹਿਣੇ?  

SGPC ਦੀ ਕਾਰਗੁਜ਼ਾਰੀ ਤੋਂ ਨਰਾਜ਼ ਹੋਏ ਜਥੇਦਾਰ

ਇਸ ਮੌਕੇ ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੀ ਨਾਰਾਜ਼ਗੀ ਜ਼ਾਹਰ ਕੀਤੀ। ਉਹਨਾਂ ਕਿਹਾ ਸ਼੍ਰੋਮਣੀ ਕਮੇਟੀ ਨੇ ਹੁਕਮਾਂ ’ਤੇ ਅਮਲ ਨਹੀਂ ਕੀਤਾ। ਪੁਲਿਸ ਵਲੋਂ ਸਿੱਖ ਰਾਜ ਦੇ ਝੰਡਿਆਂ ਨੂੰ ਖਾਲਿਸਤਾਨ ਦਾ ਝੰਡਾ ਦੱਸਿਆ ਗਿਆ, ਕਮੇਟੀ ਨੂੰ ਇਸ ਦੇ ਖ਼ਿਲਾਫ਼ ਪਰਚੇ ਦਰਜ ਕਰਵਾਉਣ ਲਈ ਕਿਹਾ ਗਿਆ ਸੀ। ਮੈਨੂੰ ਇਸ ਗੱਲ ਦਾ ਗਿਲਾ ਹੈ ਕਿ ਇਸ ਸਬੰਧੀ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਗਿਆ। ਇਹ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਨੂੰ ਫਿਰ ਆਦੇਸ਼ ਦਿੱਤਾ ਜਾਂਦਾ ਹੈ ਕਿ ਅਜਿਹੇ ਪੁਲਿਸ ਕਰਮਚਾਰੀਆਂ ਖ਼ਿਲਾਫ਼ ਪਰਚਾ ਦਰਜ ਕਰਵਾਇਆ ਜਾਵੇ।