Jathedar Giani Kuldeep Singh Gargajj: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੋੜਾ ਘਰ ਵਿਖੇ ਕੀਤੀ ਸੇਵਾ
Jathedar Giani Kuldeep Singh Gargajj: ਮੀਡੀਆ ਤੋਂ ਬਣਾਈ ਰੱਖੀ ਦੂਰੀ
Jathedar Giani Kuldeep Singh Gargajj sewa Joda Ghar News in punjabi
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ ਕੀਤੀ।
ਉਹਨਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਸੰਗਤ ਤੇ ਬੱਚਿਆਂ ਨਾਲ ਗੱਲਬਾਤ ਕੀਤੀ। ਉਂਝ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਜਥੇਦਾਰ ਵੱਲੋਂ ਇਸ ਤਰ੍ਹਾਂ ਜੋੜਾ ਘਰ ਵਿਖੇ ਇਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ ਹੋਵੇ।
ਜਥੇਦਾਰ ਗੜਗੱਜ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਅਤੇ ਅੱਜ ਸਥਾਨਕ ਸਿੱਖ ਮਿਸ਼ਨਰੀ ਕਾਲਜ ਵਿਖੇ ਉਨ੍ਹਾਂ ਦੇ ਸਨਮਾਨ ਲਈ ਪ੍ਰੋਗਰਾਮ ਰੱਖਿਆ ਗਿਆ ਸੀ। ਜਥੇਦਾਰ ਵੱਲੋਂ ਇਸ ਪ੍ਰੋਗਰਾਮ ਵਿੱਚ ਪੁੱਜਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਜੋੜਾ ਘਰ ’ਚ ਸੇਵਾ ਕੀਤੀ ਗਈ।