Karnail Singh Peer Mohammad News: ਹੁਣ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Karnail Singh Peer Mohammad News: ਇਕ-ਇਕ ਕਰ ਕੇ ਆਗੂ ਛੱਡਣ ਲੱਗੇ ਸੁਖਬੀਰ ਬਾਦਲ ਦਾ ਸਾਥ

Karnail Singh Peer Mohammad resigns from Akali Dal

 Karnail Singh Peer Mohammad resigns from Akali Dal: ਇਸ ਵੇਲੇ ਅਕਾਲੀ ਦਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਹੁਣ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਦੀ ਕਾਪੀ ਵੀ ਸਾਹਮਣੇ ਆਈ ਹੈ।
 

ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ  ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਬ ਉੱਚ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੌਦਾ ਸਾਧ ਮੁਆਫੀਆਂ ਦਿੱਤੀਆਂ ਹਨ ਅਤੇ ਉਥੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਉਨ੍ਹਾਂ ਨੇ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕੀਤੀ।  ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ 2 ਦਸੰਬਰ ਵਾਲੇ ਫੈਸਲੇ ਮੌਕੇ 7ਮੈਂਬਰੀ ਕਮੇਟੀ ਬਣਾਈ ਸੀ ਬਾਅਦ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਣੀ 5 ਮੈਂਬਰੀ ਕਮੇਟੀ ਜੋ ਭਰਤੀ ਕਰ ਰਹੀ ਸੀ ਉਸ ਨੂੰ ਅਕਾਲੀ ਦਲ ਮੰਨ ਹੀ ਨਹੀ ਰਿਹਾ।

ਉਨ੍ਹਾਂ ਨੇ ਕਿਹਾ ਹੈ ਕਿ ਪੰਥ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਨਰਾਜ਼ਗੀ ਸੀ ਕਿ 2 ਦਸੰਬਰ ਦੇ ਫੈਸਲੇ ਤੋਂ ਬਾਅਦ ਜਥੇਦਾਰਾਂ ਨੂੰ ਲਾਂਭੇ ਕਰ ਦਿੱਤਾ ਗਿਆ।