ਪਾਕਿਸਤਾਨ ਦੇ ਸਿੱਖਾਂ ਨੇ ਭਾਈਚਾਰੇ ਦਾ ਅਕਸ ਨੂੰ ਖਰਾਬ ਕਰਨ ਵਾਲੇ ਵਿਅਕਤੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
ਉਹਨਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਫੇਸਬੁੱਕ ਅਤੇ ਹੋਰ ਸੋਸ਼ਲ ਸਾਈਟਾਂ 'ਤੇ ਆਪਣੇ ਵੀਡੀਓ ਅਪਲੋਡ ਕਰਕੇ ਅੰਤਰਰਾਸ਼ਟਰੀ ਮੰਚ 'ਤੇ ਭਾਈਚਾਰੇ ਦੇ ਅਕਸ ਨੂੰ ਖਰਾਬ ਕਰ ਰਿਹਾ ਹੈ
ਇਸਲਾਮਾਬਾਦ: ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਸਿੱਖ ਹੋਣ ਦਾ ਝੂਠਾ ਦਾਅਵਾ ਕਰ ਕੇ ਸੋਸ਼ਲ ਮੀਡੀਆ 'ਤੇ ਵਿਵਾਦਿਤ ਵੀਡੀਓ ਪੋਸਟ ਕਰਨ ਵਾਲੇ ਵਿਅਕਤੀ ਮੁਹੰਮਦ ਕਾਸਿਮ ਡੋਗਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਹਨਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਫੇਸਬੁੱਕ ਅਤੇ ਹੋਰ ਸੋਸ਼ਲ ਸਾਈਟਾਂ 'ਤੇ ਆਪਣੇ ਵੀਡੀਓ ਅਪਲੋਡ ਕਰਕੇ ਅੰਤਰਰਾਸ਼ਟਰੀ ਮੰਚ 'ਤੇ ਭਾਈਚਾਰੇ ਦੇ ਅਕਸ ਨੂੰ ਖਰਾਬ ਕਰ ਰਿਹਾ ਹੈ। ਡੋਗਰ ਕਥਿਤ ਤੌਰ 'ਤੇ ਫੈਸਲਾਬਾਦ ਜ਼ਿਲ੍ਹੇ ਦੇ ਮਦੀਨਾ ਟਾਊਨ ਖੇਤਰ ਨਾਲ ਸਬੰਧਤ ਹੈ।
ਰਿਪੋਰਟਾਂ ਅਨੁਸਾਰ ਕਈ ਵਿਰੋਧ ਪ੍ਰਦਰਸ਼ਨਾਂ ਅਤੇ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ ਮੁਹੰਮਦ ਕਾਸਿਮ ਡੋਗਰ ਗੁਆਂਢੀ ਦੇਸ਼ ਖਿਲਾਫ, ਪੱਗ ਬੰਨ੍ਹ ਕੇ ਅਤੇ ਚੰਗੀ ਤਰ੍ਹਾਂ ਪੰਜਾਬੀ ਬੋਲਦੇ ਹੋਏ ਵੀਡੀਓ ਪੋਸਟ ਕਰ ਰਿਹਾ ਹੈ। ਇਸ ਤੋਂ ਇਲਾਵਾ ਸਿੱਖ ਭਾਈਚਾਰੇ ਨੇ ਹੋਰ ਵੀ ਕਈ ਘਟਨਾਵਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।