Nagar Kirtan In Italy: ਇਟਲੀ ਦੇ ਸ਼ਹਿਰ ਕਰੇਮੋਨਾ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ 

Nagar Kirtan

Nagar Kirtan In Italy: ਮਿਲਾਨ - ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾ ਰਹੀਆਂ ਹਨ।ਇਸੇ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਖਾਲਸੇ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਇਟਲੀ ਦੇ ਸ਼ਹਿਰ ਕਰੇਮੋਨਾ ਵਿਖੇ ਸਜਾਇਆ ਗਿਆ।

ਜਿਸ ਵਿਚ ਸ਼ਾਮਲ ਹੋਏ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਕਰੇਮੋਨਾ ਦੇ ਸਟੇਡੀਅਮ ਤੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਾਵਾਈ ਹੇਠ ਹੋਈ।

ਜਿੱਥੇ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦਸਤਾਰ ਲਹਿਰ ਇਟਲੀ ਦੇ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਦਸਤਾਰਾ ਸਜਾਈਆ ਗਈਆ।ਨਗਰ ਕੀਰਤਨ ਦੌਰਾਨ ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਇਸ ਮੌਕੇ ਪ੍ਰਸਿੱਧ ਕਵੀਸ਼ਰੀ ਸਤਨਾਮ ਸਿੰਘ ਸਰਹਾਲੀ ਵਾਲਿਆ ਦੇ ਜੱਥੇ ਤੋਂ ਇਲਾਵਾ ਵੱਖ-ਵੱਖ ਕੀਰਤਨੀ ਜੱਥਿਆਂ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ।

 ਸ਼੍ਰੀ ਕਲਗੀਧਰ ਗੱਤਕਾ ਅਕੈਡਮੀ ਕਰੇਮੋਨਾ ਦੇ ਸਿੰਘਾਂ ਵੱਲੋ ਗਤਕੇ ਦੇ ਜੌਹਰ ਵਿਖਾਉਦੇ ਹੋਏ ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ। ਸੰਗਤਾਂ ਵੱਲੋਂ ਜਗਾ ਜਗਾ ਪੰਜ ਪਿਅਰਿਆਂ ਅਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸ਼ਾਮ ਨੂੰ ਨਗਰ ਕੀਰਤਨ ਪਿਆਸਾ ਲੂਨਾ ਪਾਰਕ ਵਿਖੇ ਸਮਾਪਤ ਹੋਇਆ ।

ਜਿੱਥੇ ਨਗਰ ਕੀਰਤਨ ਸੰਗਤਾਂ ਲਈ ਪੰਡਾਲ ਸਜਾਇਆਂ ਗਿਆ ਅਤੇ ਸੰਗਤਾਂ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਗਏ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ  ਵੱਲੋਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ। ਜਿਹਨਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਤੇ ਇੰਨਾ ਵੱਡਾ ਸਫ਼ਲ ਇਕੱਠ ਹੋਇਆਂ।  ਇਸ ਮੌਕੇ ਇਟਲੀ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਪੁੱਜੀਆਂ।ਵੱਡੀ ਗਿਣਤੀ ਵਿੱਚ ਕਰੇਮਨਾ ਜਿਲੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।  ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰੀ ਚਿੰਨ ਭੇਂਟ ਕੀਤੇ ਗਏ। ਪ੍ਰਬੰਧਕੀ ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ।