Panthak News: ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦਾ ਇਟਲੀ ਦੇ ਗੁਰਦੁਆਰਾ ਸਾਹਿਬਾਨ ਵਿਚ ਕੀਤਾ ਗਿਆ ਸਨਾਮਨ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਉਨ੍ਹਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।

Giani Raghbir Singh and Giani Sultan Singh honored in Italian Gurdwaras

 

Panthak News: ਬੀਤੇ ਦਿਨ ਇਟਲੀ ਪੁੱਜੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਅੱਜ ਇਟਲੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਪਹੁੰਚੇ, ਜਿਥੇ ਪਹੁੰਚਣ ’ਤੇ ਉਨ੍ਹਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਅੱਜ ਇਟਲੀ ਦੇ ਬੈਰਗਮੋ ਵਿਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਕੋਵੋ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦਮਦਮੀ ਟਕਸਾਲ ਕਾਜਲਮੋਰਾਨੋ (ਕਰੇਮੋਨਾ) ਵਿਖੇ ਜਥੇਦਾਰ ਪਹੁੰਚੇ। 

ਇਟਲੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੰਭਾਲ ਦਮਦਮੀ ਟਕਸਾਲ ਇਟਲੀ ਦੇ ਸੇਵਾਦਾਰਾਂ ਭਾਈ ਪ੍ਰਗਟ ਸਿੰਘ ਖ਼ਾਲਸਾ, ਗਿਆਨੀ ਸੁਰਜੀਤ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਰੰਮੀ, ਪ੍ਰਤਾਪ ਸਿੰਘ ਕਾਹਲੋਂ, ਭਾਈ ਬਿਕਰਮਜੀਤ ਸਿੰਘ ਖ਼ਾਲਸਾ, ਭਾਈ ਤਰਸੇਮ ਸਿੰਘ ਅਤੇ ਹੋਰਨਾਂ ਦੁਆਰਾ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਉਨ੍ਹਾਂ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੁਆਰਾ ਨਿਭਾਈ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦਸਿਆ ਕਿ ਸਾਰੀ ਸਿੱਖ ਕੌਮ ਇਨ੍ਹਾਂ ਨਾਲ ਹੈ। ਪੰਚ ਪ੍ਰਧਾਨੀ ਦੇ ਸੇਵਾਦਾਰਾਂ ਨੇ ਦਸਿਆ ਕਿ ਸਿੰਘ ਸਾਹਿਬਾਨ ਜੋ ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ੁਰੂ ਕੀਤੀ ਹਲੇਮੀਆ ਅਤੇ ਮੁਹੱਬਤਾਂ ਦੀ ਲਹਿਰ ਦੇ ਦੂਸਰੇ ਪੜਾਅ ਤਹਿਤ ਪੁੱਜੇ ਸਨ, ਉਹ ਗੁਰੂ ਸਾਹਿਬ ਦਾ ਸਾਰੀ ਲੋਕਾਈ ਨੂੰ ਪਿਆਰ ਭਰਿਆ ਸੰਦੇਸ਼ ਪੂਰੀ ਦੁਨੀਆਂ ਵਿਚ ਪਹੁੰਚਾਉਣਾ ਚਾਹੁੰਦੇ ਹਨ ਜੋ ਕਿ ਬਹੁਤ ਵਧੀਆ ਉਪਰਾਲਾ ਹੈ। ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੁਆਰਾ ਇਟਲੀ ਦੀਆਂ ਸਮੂਹ ਸੰਗਤਾਂ ਦਾ ਧਨਵਾਦ ਕੀਤਾ ਗਿਆ।