Amritsar News: ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ
ਇਕੱਤਰਤਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਣਗੀਆਂ।
Amritsar News
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ।
ਇਕੱਤਰਤਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਣਗੀਆਂ।