ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਲੋਂ ਗੁਰੂਘਰਾਂ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ’ਤੇ ਲਿਜਾਣ ਦੇ ਹੁਕਮ
ਕਿਹਾ ਕਿ ਸਰਹੱਦੀ ਖੇਤਰ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਜਿੱਥੇ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ
Jathedar of Takht Sri Damdama Sahib orders to move the form of Guru Granth Sahib from Gurudwaras to safe places
ਭਾਰਤ ਪਾਕਿਸਤਾਨ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵੱਲੋਂ ਖ਼ਾਲੀ ਕਰ ਦਿੱਤੇ ਜਾਣ ਦੀਆਂ ਸਾਹਮਣੇ ਆ ਰਹੀਆਂ ਹਨ। ਖ਼ਬਰਾਂ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਖ਼ਾਲੀ ਹੋ ਚੁੱਕੇ ਪਿੰਡਾਂ ਦੇ ਗੁਰਦਵਾਰਾ ਸਾਹਿਬਾਨ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਰੱਖਿਅਤ ਥਾਂਵਾਂ ਤੇ ਪਹੁੰਚਾਏ ਜਾਣ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਜਿੱਥੇ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ ਹੈ ਉਥੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਰਹੱਦੀ ਖੇਤਰਾਂ ਦੇ ਸਾਰੇ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।