ਛੇਵੇਂ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ ਮਨਾਇਆ
ਸ਼੍ਰੋਮਣੀ ਕਮੇਟੀ ਵਲੋਂ ਅੱਜ ਅਕਾਲ ਤਖ਼ਤ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ।
ਅੰਮ੍ਰਿਤਸਰ, 7 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਕਮੇਟੀ ਵਲੋਂ ਅੱਜ ਅਕਾਲ ਤਖ਼ਤ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਸਬੰਧ ਵਿਚ ਅਕਾਲ ਤਖ਼ਤ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦਰਬਾਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ। ਗੁਰਗੱਦੀ ਦਿਵਸ ਮੌਕੇ ਅਕਾਲ ਤਖ਼ਤ ਵਿਖੇ ਕਰਵਾਏ ਗਏ ਸਮਾਗਮ ਸਮੇਂ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੇਂ ਦੀ ਲੋੜ ਅਨੁਸਾਰ ਸੰਗਤ ਨੂੰ ਸ਼ਾਸਤਰ ਦੇ ਨਾਲ-ਨਾਲ ਸ਼ਸਤਰ ਵਿਚ ਵੀ ਨਿਪੁੰਨ ਹੋਣ ਦਾ ਆਦੇਸ਼ ਕੀਤਾ ਅਤੇ ਸਿੱਖਾਂ ਨੂੰ ਸਿੱਖਾਂ ਸ਼ਸਤਰ ਕਲਾ ਨਾਲ ਜੋੜਿਆ। ਉਨ੍ਹਾਂ ਸੰਗਤ ਨੂੰ ਗੁਰੂ ਉਪਦੇਸ਼ਾਂ ਅਨੁਸਾਰ ਚਲਦਿਆਂ ਜੁਲਮ ਵਿਰੁਧ ਡਟਣ ਦੀ ਪ੍ਰੇਰਨਾ ਕੀਤੀ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ।