ਦਲ ਖ਼ਾਲਸਾ ਵਲੋਂ ਬੰਦ ਦਾ ਸੱਦਾ ਨਾ ਦੇਣ ਦੇ ਬਾਵਜੂਦ ਅੰਮ੍ਰਿਤਸਰ ਸ਼ਹਿਰ ਰਿਹਾ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਉਤੇ ਹਮਲਾ ਅਤੇ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਨੂੰ ਸਾੜਨ ਤੇ ਲੁੱਟਣ

dal khalsa

ਅੰਮ੍ਰਿਤਸਰ, 7 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ) : ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਉਤੇ ਹਮਲਾ ਅਤੇ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਨੂੰ ਸਾੜਨ ਤੇ ਲੁੱਟਣ ਵਿਰੁਧ ਦਲ ਖ਼ਾਲਸਾ ਵਲੋਂ 2012 ਤੋਂ ਹਰ ਸਾਲ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਜਾਂਦਾ ਸੀ ਪਰ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋਕਾਂ ਦੀਆਂ ਦੁਸ਼ਵਾਰੀਆਂ ਅਤੇ ਆਰਥਕ ਤੰਗੀਆਂ ਨੂੰ ਮਹਿਸੂਸ ਕਰਦਿਆਂ ਦਲ ਖ਼ਾਲਸਾ ਵਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਨਾ ਦੇਣ ਦੇ ਬਾਵਜੂਦ ਵੀ ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਵੱਡੀਆਂ ਮਾਰਕੀਟਾਂ ਅਤੇ ਦੁਕਾਨਾਂ ਬੰਦ ਰਹੀਆਂ ਹਨ। ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਸਾਡੇ ਬੰਦ ਦਾ ਸੱਦਾ ਨਾ ਦੇਣ ਦੇ ਬਾਵਜੂਦ ਬੰਦ ਰੱਖ ਕੇ ਜਥੇਬੰਦੀ ਪ੍ਰਤੀ ਅਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ ਹੈ।