ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਜਾਵੇਗਾ : ਜਥੇਦਾਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸੰਤ ਸਮਾਜ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਿਤਾ ਮੰਗ ਪੱਤਰ

Giani Harpreet Singh

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ਤੇ ਮਨਾਉਣ ਲਈ ਇਕ ਤਾਲਮੇਲ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ। ਅੱਜ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਦਿਤਾ। ਇਸ ਮੰਗ ਪੱਤਰ ਵਿਚ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ 'ਜਥੇਦਾਰ' ਨੂੰ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਵਿਚ ਕਿਸੇ ਵੀ ਤਰ੍ਹਾਂ ਦਾ ਰਾਜਸੀ ਪ੍ਰਭਾਵ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਜੇ ਕੋਈ ਵੀ ਧਾਰਮਕ, ਰਾਜਸੀ ਧਿਰ ਜਾਂ ਆਗੂ ਇਸ ਫ਼ੈਸਲੇ ਨੂੰ ਪ੍ਰਵਾਨ ਨਹੀਂ ਕਰਦਾ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੰਤ ਸਮਾਜ ਇਹ ਯਤਨ ਕਰੇਗਾ ਕਿ ਇਹ ਸਾਰੇ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕੀਤੇ ਜਾਣ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਲਈ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਜਾਵੇਗੀ ਜਿਸ ਵਿਚ ਪੰਜਾਬ ਸਰਕਾਰ ਦਾ ਵੀ ਨੁਮਾਇੰਦਾ ਲਿਆ ਜਾਵੇਗਾ। ਇਸ ਮੌਕੇ ਬਾਬਾ ਗੁਰਭੇਜ ਸਿੰਘ, ਬਾਬਾ ਸੁਖਵੰਤ ਸਿੰਘ, ਬਾਬਾ ਗੁਰਦੀਪ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਹਰਜਿੰਦਰ ਸਿੰਘ ਰਾੜਾ ਸਾਹਿਬ, ਸੰਤ ਕਰਮਜੀਤ ਸਿੰਘ, ਬਾਬਾ ਸੁਖਵੰਤ ਸਿੰਘ ਬਾਬਾ ਗੁਰਦੀਪ ਸਿੰਘ, ਬਾਬਾ ਅਰਜਿੰਦਰ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਦਰਸ਼ਨ ਸਿੰਘ ਆਦਿ ਮੌਜੂਦ ਸਨ।