ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ-ਭਾਈ ਲੌਂਗੋਵਾਲ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਜਾਵੇਗਾ ਆਰੰਭ

Bhai Gobind Singh Longowal

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਨੇੜੇ ਆ ਰਹੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਜ਼ੋਰਾਂ ਛੋਰਾਂ ਤੇ ਸ਼ੁਰ  ਕਰ ਦਿੱਤੀਆਂ ਹਨ। ਅਗਲੇ ਸਾਰੇ ਸਾਲ ਵਿੱਚ ਇਸ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਸਮਾਗਮ ਵੀ ਕਰਵਾਏ ਜਾਣਗੇ।

ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸ਼ਤਾਬਦੀ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 13 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ,

ਜਿਸ ਦਾ ਭੋਗ 15 ਨਵੰਬਰ ਨੂੰ ਪਾਇਆ ਜਾਵੇਗਾ। ਮੁੱਖ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਪ੍ਰਬੰਧਾਂ ਸਬੰਧੀ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਹਨ।  

ਭਾਈ ਲੌਗੋਂਵਾਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ  ਵਿਸਤਾਰ 'ਚ ਇਤਿਹਾਸਕ ਡਾਕੂਮੈਂਟਰੀ ਫ਼ਿਲਮਾਂ ਤਿਆਰ ਕੀਤੀਆਂ ਜਾਣਗੀਆਂ।