ਪਾਵਨ ਸਰੂਪ ਅਗਨ ਭੇਂਟ ਹੋਣ ਦਾ ਮਾਮਲਾ: ਅੰਤ੍ਰਿਗ ਕਮੇਟੀ ਵੱਲੋਂ ਦੂਜੇ ਦਿਨ ਵੀ ਝਾੜੂ ਲਗਾਉਣ ਦੀ ਸੇਵਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਆਖੰਡ ਪਾਠ ਸਾਹਿਬ ਕਰਵਾਉਣ ਦਾ ਦਿੱਤਾ ਗਿਆ ਸੀ ਆਦੇਸ਼

SGPC Members

ਅੰਮ੍ਰਿਤਸਰ:  ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੇ ਕੱਲ੍ਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ ਹੋਣ ਦੇ ਮਾਮਲੇ 'ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਧਾਰਮਕ ਸਜ਼ਾ ਦੀ ਸ਼ੁਰੂਆਤ ਕੀਤੀ ਸੀ

ਅਤੇ ਅੱਜ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਵੱਲੋਂ ਸਾਰਾਗੜ੍ਹੀ ਸਰਾਂ ਤੋ ਘੰਟਾ ਘਰ ਤਕ ਝਾੜੂ ਦੀ ਸੇਵਾ ਕੀਤੀ ਗਈ। 

ਇਹ ਸੇਵਾ ਅਗਲੇ  ਦੋ ਦਿਨਾਂ ਤੱਕ ਜਾਰੀ ਰਹੇਗੀ। ਇਸ ਦੇ ਤਹਿਤ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ। 

ਦੱਸ ਦਈਏ ਕਿ ਸਾਲ 2016 ਵਿਚ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਂਟ ਹੋਣ ਦੇ ਮਾਮਲੇ ਵਿਚ ਸ੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਪਸ਼ਚਾਤਾਪ ਨਾ ਕਰਨ ਦੇ ਚਲਦਿਆਂ ਇਹ ਸਜ਼ਾ ਸੁਣਾਈ ਗਈ ਸੀ।

ਇਸ ਧਾਰਮਕ ਸਜ਼ਾ ਦੇ ਤਹਿਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਮੇਟੀ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ।