ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ'

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Pm ਮੋਦੀ ਦਾ ਵੱਡਾ ਐਲਾਨ

Narendra Modi

 

ਨਵੀਂ ਦਿੱਲੀ- ਅੱਜ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਨਰਿੰਦਰ ਮੋਦੀ ਨੇ ਟਵੀਟ ਕਰ ਕੇ ਲਿਖਿਆ ਕਿ ‘‘ਇਸ ਸਾਲ ਤੋਂ ਹਰ 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਕਿਹਾ,‘‘ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ।

ਇਹ ਸਾਹਿਬਜਾਦਿਆਂ ਦੇ ਸਾਹਸ ਲਈ ਇਕ ਸਹੀ ਸ਼ਰਧਾਂਜਲੀ ਹੈ।’’ ਉਨ੍ਹਾਂ ਨੇ ਇਕ ਹੋਰ ਟਵੀਟ ’ਚ ਕਿਹਾ,‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜਾਦਿਆਂ ਦੀ ਵੀਰਤਾ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਉਹ ਜ਼ੁਲਮ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਨੇ ਇਕ ਅਜਿਹੀ ਦੁਨੀਆ ਦੀ ਕਲਪਣਾ ਕੀਤੀ ਜੋ ਸਮਾਵੇਸ਼ੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਮੰਗ ਹੈ।’’ ਉਨ੍ਹਾਂ ਨੇ ਅੱਗੇ ਕਿਹਾ,‘‘ਸਾਹਿਬਜਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੀਰ ਬਾਲ ਦਿਵਸ ਮਨਾਇਆ ਜਾਵੇਗਾ।’’

ਕੈਪਟਨ ਅਮਰਿੰਦਰ ਨੇ ਕੀਤਾ ਪੀਐੱਮ ਮੋਦੀ ਦੇ ਫੈਸਲੇ ਦਾ ਸਵਾਗਤ 

“ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਦਾ ਸੁਆਗਤ ਹੈ। ਵੱਡੇ ਜ਼ੁਲਮ ਅੱਗੇ ਸਾਹਿਬਜ਼ਾਦਿਆਂ ਵਲੋਂ ਦਰਸਾਈ ਗਈ ਦਲੇਰੀ ਬੇਮਿਸਾਲ ਹੈ ਅਤੇ ਵਿਸ਼ਵ ਭਰ ਵਿਚ ਹਰ ਕਿਸੇ ਨੂੰ ਉਹਨਾਂ ਦੀ ਮਹਾਨ ਕੁਰਬਾਨੀ ਬਾਰੇ ਜਾਣਨਾ ਚਾਹੀਦਾ ਹੈ। ਇਸ ਦਿਸ਼ਾ ਵਿਚ ਇਹ ਇਕ ਸ਼ਲਾਘਾਯੋਗ ਕਦਮ ਹੈ”

ਅਮਿਤ ਸ਼ਾਹ ਨੇ ਵੀ ਕੀਤਾ ਪੀਐੱਮ ਮੋਦੀ ਦੇ ਫੈਸਲੇ ਦਾ ਸਵਾਗਤ 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੇ 'ਵੀਰ ਬਾਲ ਦਿਵਸ' ਮਨਾਉਣ ਦੇ ਫੈਸਲੇ ਨਾਲ ਚਾਰ ਸਾਹਿਬਜ਼ਾਦਿਆਂ ਦੀ ਦੇਸ਼ ਭਗਤੀ ਤੋਂ ਨਾ ਸਿਰਫ਼ ਕਰੋੜਾਂ ਬੱਚੇ ਪ੍ਰੇਰਨਾ ਲੈਣਗੇ ਬਲਕਿ ਆਉਣ ਵਾਲੀਆ ਪੀੜ੍ਹੀਆ ਤੱਕ ਉਹਨਾਂ ਦਾ ਬਲਿਦਾਨ ਯਾਦ ਕੀਤਾ ਜਾਵੇਗਾ। ਮੈਂ ਇਸ ਲਈ ਮੋਦੀ ਜੀ ਧੰਨਵਾਦ ਕਰਦਾ ਹਾਂ। 

ਮਨਜਿੰਦਰ ਸਿਰਸਾ ਨੇ ਕੀਤਾ ਸਵਾਗਤ 
ਮਨਜਿੰਦਰ ਸਿਰਸਾ ਨੇ ਕਿਹਾ ਕਿ ਜੋ ਪੀਐੱਮ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰਾਂ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਫੈਸਲਾ ਲਿਆ ਹੈ ਮੈਂ ਉਸ ਦਾ ਸਵਾਗਤ ਕਰਦਾ ਹਾਂ। ਉਹਨਾਂ ਕਿਹਾ ਕਿ 75 ਸਾਲਾਂ ਤੋਂ ਇਸ ਬਾਰੇ ਕਿਸੇ ਨੇ ਵੀ ਨਹੀਂ ਸੋਚਿਆ ਕਿ ਇਸ ਦਾ ਇਤਿਹਾਸ ਸਾਡੇ ਬੱਚਿਆਂ ਤੱਕ ਪਹੁੰਚਣਾ ਕਿੰਨਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਪ੍ਰਧਾਨ ਮੰਤਰੀ ਨੇ ਸਿੱਖ ਇਤਿਹਾਸ ਦੀ ਸ਼ਾਨ ਨੂੰ ਦੁਨੀਆਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਹੈ। ਮੈਂ ਪੀਐੱਮ ਮੋਦੀ ਦਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ।