ਸਮੂਹ ਨਿਹੰਗ ਸਿੰਘ ਦਲ ਪੰਥ ਵਲੋਂ 22 ਮਾਰਚ ਨੂੰ ਸਜਾਇਆ ਜਾਵੇਗਾ ਮਹੱਲਾ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਪੁਰਾਤਨ ਰਵਾਇਤ ਅਨੁਸਾਰ ਗੁਰੂ ਕੀਆਂ ਦੁਲਾਰੀਆਂ, ਲਾਡਲੀਆਂ ਫ਼ੌਜਾਂ ਸਮੁੱਚੇ ਨਿਹੰਗ ਸਿੰਘ ਦਲਾਂ ਵਲੋਂ ਪੂਰਨਮਾਸ਼ੀ ਤੋਂ ਇਕ ਦਿਨ ਬਾਅਦ 22 ਮਾਰਚ ਨੂੰ...

Hola Mohalla

ਅੰਮ੍ਰਿਤਸਰ : ਪੁਰਾਤਨ ਰਵਾਇਤ ਅਨੁਸਾਰ ਗੁਰੂ ਕੀਆਂ ਦੁਲਾਰੀਆਂ, ਲਾਡਲੀਆਂ ਫ਼ੌਜਾਂ ਸਮੁੱਚੇ ਨਿਹੰਗ ਸਿੰਘ ਦਲਾਂ ਵਲੋਂ ਪੂਰਨਮਾਸ਼ੀ ਤੋਂ ਇਕ ਦਿਨ ਬਾਅਦ 22 ਮਾਰਚ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ਼ ਤੇ ਗੁਰਦੁਆਰਾ ਸ਼ਹੀਦੀ ਬਾਗ਼ ਸ੍ਰੀ ਆਨੰਦਪੁਰ ਸਾਹਿਬ ਤੋਂ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਪੁਰਾਤਨ ਪ੍ਰੰਪਰਾ ਅਨੁਸਾਰ ਮਹੱਲਾ ਅਰੰਭ ਹੋਵੇਗਾ।

ਗੁਰਦੁਆਰਾ ਸ੍ਰੀ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਤੇ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਉਪ ਦਫ਼ਤਰ ਤੋਂ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਵਿਚ ਦਲ ਪੰਥ ਬਾਬਾ ਬਕਾਲਾ ਦੇ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਤਰਨਾ ਦਲ ਹਰੀਆਂਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਜ਼ਿੰਦਾ ਸ਼ਹੀਦ, ਗੁਰੂ ਨਾਨਕ ਦਲ ਮੜ੍ਹੀਆਂਵਾਲਾ ਦੇ ਮੁਖੀ ਬਾਬਾ ਮਾਨ ਸਿੰਘ ਨੇ ਪੂਰਣ ਵਿਚਾਰ ਚਰਚਾ ਉਪਰੰਤ ਗੁਰਮਤਾ ਕੀਤਾ ਹੈ ਕਿ ਪੁਰਾਤਨ ਰਿਵਾਇਤ ਨੂੰ ਕਾਇਮ ਰਖਦਿਆਂ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ 22 ਮਾਰਚ ਨੂੰ ਗੁਰਦੁਆਰਾ ਗੁਰੂ ਕਾ ਬਾਗ਼ ਅਤੇ ਗੁਰਦੁਆਰਾ ਸ਼ਹੀਦੀ ਬਾਗ਼ ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾਈ ਮਹੱਲਾ ਕਢਿਆ ਜਾਵੇਗਾ।