ਭੁਪਿੰਦਰ ਸਿੰਘ ਮਿਨਹਾਸ ਬਣੇ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਧਾਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੇ ਨਵੇਂ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧ 'ਚ ਮਹਾਰਾਸ਼ਟਰ...

Bhupinder Singh Minhas

ਅੰਮ੍ਰਿਤਸਰ : ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੇ ਨਵੇਂ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧ 'ਚ ਮਹਾਰਾਸ਼ਟਰ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਮੂੰਬਈ ਦੇ ਉੱਘੇ ਸਿੱਖ ਕਾਰੋਬਾਰੀ  ਭੁਪਿੰਦਰ ਸਿੰਘ ਮਿਨਹਾਸ ਨੂੰ ਬੋਰਡ ਦੇ ਪ੍ਰਧਾਨ ਵਜੋਂ ਜ਼ੁੰਮੇਵਾਰੀ ਸੌਂਪੀ ਗਈ ਹੈ।

ਦੱਸਣਯੋਗ ਹੈ ਕਿ ਮਿਨਹਾਸ ਤੋਂ ਪਹਿਲਾਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੇ ਪ੍ਰਧਾਨ ਵਜੋਂ ਪੰਥ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ, ਲੱਡੂ ਸਿੰਘ ਮਹਾਜਨ, ਸ਼ੇਰ ਸਿੰਘ ਫ਼ੌਜੀ ਆਦਿ ਸੇਵਾ ਨਿਭਾਉਂਦੇ ਰਹੇ ਹਨ। ਸਰਕਾਰ ਵਲੋਂ ਨਵੇਂ ਗਠਤ ਕੀਤੇ ਗਏ 9 ਮੈਂਬਰੀ ਬੋਰਡ ਵਿਚ ਭੁਪਿੰਦਰ ਸਿੰਘ ਮਿਨਹਾਸ ਤੋਂ ਇਲਾਵਾ ਮੈਂਬਰ ਵਜੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ  ਰਘੂਜੀਤ ਸਿੰਘ ਵਿਰਕ, ਰਵਿੰਦਰ ਸਿੰਘ ਬੁੰਗਈ, ਮਨਪ੍ਰੀਤ ਸਿੰਘ ਕੁੰਜੀਵਾਲੇ, ਗੁਰਮੀਤ ਸਿੰਘ ਮਹਾਜਨ, ਗੁਰਿੰਦਰ ਸਿੰਘ ਬਾਵਾ, ਗੁਰਦੀਪ ਸਿੰਘ ਭਾਟੀਆ ਤੇ ਪਰਮਜੋਤ ਸਿੰਘ ਚਾਹਲ ਨੂੰ ਸ਼ਾਮਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਮੈਂਬਰਾਂ ਦੀ ਇਹ ਚੋਣ 'ਦੀ ਨਾਂਦੇੜ ਸਿੱਖ ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956' ਦੇ ਅਨੁਸਾਰ ਕੀਤੀ ਗਈ ਹੈ।