ਸਿੱਖ ਕੈਦੀਆਂ ਦੀ ਰਿਹਾਈ ਲਈ ਬੁੜੈਲ ਜੇਲ ਅੱਗੇ ਦਿਤਾ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਚੰਡੀਗੜ੍ਹ : ਸਿੱਖ ਕੈਦੀਆਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਨੇ ਇਕ ਵਾਰ ਫਿਰ ਆਵਾਜ਼ ਬੁਲੰਦ ਕਰਦੇ ਹੋਏ  ਚੰਡੀਗੜ੍ਹ ਦੀ ਮਾਡਲ ਜੇਲ੍ਹ ਬੁੜੈਲ ਅੱਗੇ ਅੱਜ ਸ਼ਾਂਤਮਈ...

Protest infront of Burail Jail

ਚੰਡੀਗੜ੍ਹ : ਸਿੱਖ ਕੈਦੀਆਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਨੇ ਇਕ ਵਾਰ ਫਿਰ ਆਵਾਜ਼ ਬੁਲੰਦ ਕਰਦੇ ਹੋਏ  ਚੰਡੀਗੜ੍ਹ ਦੀ ਮਾਡਲ ਜੇਲ੍ਹ ਬੁੜੈਲ ਅੱਗੇ ਅੱਜ ਸ਼ਾਂਤਮਈ ਧਰਨਾ ਦਿਤਾ ਗਿਆ। ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਲੋਂ ਸਜ਼ਾਵਾਂ ਭੁਗਤ ਚੁੱਕੇ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਮਾਰੇ ਗਏ ਇਸ ਧਰਨੇ ਵਿਚ ਪੰਜਾਬ ਦੇ ਨਾਲ-ਨਾਲ ਰਾਜਧਾਨੀ ਦਿੱਲੀ, ਹਰਿਆਣਾ ਅਤੇ ਹੋਰ ਥਾਵਾਂ ਤੋਂ ਵੀ ਪੰਥਕ ਨੁਮਾਇੰਦਿਆਂ ਤੇ ਸਿੱਖ ਸੰਗਤ ਨੇ ਹਾਜ਼ਰੀ ਭਰੀ।

ਬੁੜੈਲ ਜੇਲ ਵਿਚ ਨਜ਼ਰਬੰਦ ਸਜ਼ਾ ਪੂਰੀ ਕਰ ਚੁੱਕੇ ਭਾਈ ਸ਼ਮਸ਼ੇਰ ਸਿੰਘ ਦੀ ਪਤਨੀ ਬਲਜਿੰਦਰ ਕੌਰ ਨੇ ਵੀ ਵਿਸ਼ੇਸ਼ ਤੌਰ 'ਤੇ ਪੁਜੇ। ਧਰਨਾ ਅੱਜ ਦੁਪਹਿਰ 12 ਵਜੇ ਤੋਂ ਲੈ ਕੇ ਬਾਅਦ ਦੁਪਹਿਰ ਕਰੀਬ ਚਾਰ ਵਜੇ ਤਕ ਚਲਿਆ। ਇਸ ਮੌਕੇ ਸਜ਼ਾਵਾਂ ਭੁਗਤ ਚੁਕੇ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸੱਭ ਨੇ ਆਪੋ ਅਪਣੇ ਵਿਚਾਰ ਪੇਸ਼ ਕਰਦਿਆਂ ਬਰਗਾੜੀ ਮੋਰਚੇ ਨੂੰ ਖ਼ਤਮ ਕਰਨ ਨੂੰ ਵੀ ਮੰਦਭਾਗਾ ਕਰਾਰ ਦਿਤਾ।

ਇਸ ਮੌਕੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਿੰਡਰਾਂਵਾਲਾ ਯੂਥ ਫ਼ੈਡਰੇਸ਼ਨ ਦੇ ਆਗੂ ਭਾਈ ਰਣਜੀਤ ਸਿੰਘ, ਭਾਈ ਬਲਜੀਤ ਸਿੰਘ ਭਾਊ ਭਾਈ ਪੰਜਾਬ ਸਿੰਘ, ਲਖਵਿੰਦਰ ਸਿੰਘ ਲੱਖਾ ਸਿਧਾਣਾ, ਭਾਈ ਕੰਵਰ ਸਿੰਘ ਧਾਮੀ, ਨੌਜਵਾਨ ਆਗੂ ਜਵਾਲਾ ਸਿੰਘ, ਗੁਰਚਰਨ ਸਿੰਘ ਪÎਟਿਆਲਾ, ਭਾਈ ਭੁਪਿੰਦਰ ਸਿੰਘ ਭਲਵਾਨ, ਬਲਜੀਤ ਸਿੰਘ ਖ਼ਾਲਸਾ, ਸ. ਜਸਪਾਲ ਸਿੰਘ ਹੇਰਾਂ, ਪ੍ਰੋ. ਬਲਜਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।

ਭਾਈ ਨਰਾਇਣ ਸਿੰਘ ਚੌੜਾ ਅਤੇ ਵਕੀਲ ਦਿਲਸ਼ੇਰ ਸਿੰਘ ਵਲੋਂ ਸਟੇਜ ਦੀ ਸੇਵਾ ਨਿਭਾਈ ਗਈ। ਅਕਾਲ ਤਖ਼ਤ ਸਾਹਿਬ ਦੇ ਹਵਾਰਾ ਦੇ ਅਧਿਕਾਰਤ ਬੁਲਾਰੇ  ਅਤੇ ਕਮੇਟੀ ਮੈਂਬਰ ਅਮਰ ਸਿੰਘ ਚਾਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੰਮ੍ਰਿਤਸਰ ਜੇਲ੍ਹ ਦੇ ਅੱਗੇ ਦਿਤੇ ਧਰਨੇ ਤੋਂ ਬਾਅਦ ਇਹ ਦੂਜਾ ਧਰਨਾ ਚੰਡੀਗੜ੍ਹ ਦੀ ਮਾਡਲ ਜੇਲ੍ਹ ਬੁੜੈਲ ਅੱਗੇ ਦਿਤਾ ਗਿਆ ਤੇ ਅਗਲਾ ਧਰਨਾ 17 ਮਾਰਚ ਨੂੰ ਨਾਭਾ ਦੀ ਮੈਕਸੀਮਮ ਸਿਕਿਉਰਟੀ ਜੇਲ੍ਹ ਅੱਗੇ ਧਰਨਾ ਦਿਤਾ ਜਾਵੇਗਾ ਜਿਸ ਵਿਚ ਵੱਧ ਤੋਂ ਵੱਧ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ।