Panthak News: ਬਾਬਾ ਟੇਕ ਸਿੰਘ ਧਨੌਲਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਕੀਤੀ ਗਈ ਦਸਤਾਰਬੰਦੀ
ਦੱਸ ਦੇਈਏ ਕਿ ਕਰੀਬ ਇਕ ਮਹੀਨਾ ਪਹਿਲਾਂ SGPC ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਉਨ੍ਹਾਂ ਨੂੰ ਨਿਯੁਕਤ ਕੀਤਾ ਗਿਆ ਸੀ।
Baba Tek Singh Dhanaula
Panthak News: ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਦਸਤਾਰਬੰਦੀ ਕਰ ਕੀਤੀ ਗਈ। ਦੱਸ ਦੇਈਏ ਕਿ ਕਰੀਬ ਇਕ ਮਹੀਨਾ ਪਹਿਲਾਂ SGPC ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਉਨ੍ਹਾਂ ਨੂੰ ਨਿਯੁਕਤ ਕੀਤਾ ਗਿਆ ਸੀ।
ਸਿੰਘ ਸਾਹਿਬ ਬਾਬਾ ਟੇਕ ਸਿੰਘ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਇਲਾਵਾ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ।