ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਤਿੰਨ ਰੋਜ਼ਾ ਬਰਸੀ ਸਮਾਗਮ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁੱਖ ਅਸਥਾਨ ....

Baba Balbir Singh

ਤਲਵੰਡੀ ਸਾਬੋ,ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਬੁੱਢਾ ਦਲ ਦੇ 12ਵੇਂ ਜਥੇਦਾਰ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਅਤੇ 13ਵੇਂ ਜਥੇਦਾਰ ਬਾਬਾ ਸੰਤਾ ਸਿੰਘ ਦੇ ਬਰਸੀ ਸਮਾਗਮਾਂ ਨੂੰ ਲੈ ਕੇ ਤਿੰਨ ਰੋਜ਼ਾ ਧਾਰਮਕ ਸਮਾਗਮ ਬੁੱਢਾ ਦਲ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ ਹਨ।ਦਸਣਾ ਬਣਦਾ ਹੈ ਕਿ ਬਰਸੀ ਸਮਾਗਮਾਂ ਨੂੰ ਲੈ ਕੇ ਸੈਕੜਿਆਂ ਦੀ ਤਾਦਾਦ ਵਿਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਬੀਤੇ ਕਲ ਤੋਂ ਹੀ ਨਿਹੰਗ ਸਿੰਘ ਛਾਉਣੀ

ਵਿਚ ਪੁਜਣੀਆਂ ਸ਼ੁਰੂ ਹੋ ਗਈਆਂ ਸਨ। ਅੱਜ ਗੁ: ਬੇਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 10 ਮਈ ਨੂੰ ਪੈਣਗੇ ਤੇ ਇਸੇ ਦਿਨ ਬਰਸੀ ਸਮਾਗਮਾਂ ਨੂੰ ਲੈ ਕੇ ਮੁੱਖ ਸਮਾਗਮ ਕਰਵਾਏ ਜਾਣਗੇ। ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਦਸਿਆ ਕਿ ਤਿੰਨ ਦਿਨ ਧਾਰਮਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਕਿਹਾ ਕਿ ਢਾਡੀ ਦਰਬਾਰ ਵਿਚ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਸੰਗਤ ਨੂੰ ਵੀਰ ਰਸ ਵਾਰਾਂ ਨਾਲ ਨਿਹਾਲ ਕਰਨਗੇ।